05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੈਡੀਕਲ ਵੇਸਟ ਪਲਾਂਟ ਲਗਾਉਣ ਦਾ ਝਾਂਸਾ ਦੇ ਕੇ 26.10 ਲੱਖ ਰੁਪਏ ਦੀ ਕਥਿਤ ਠੱਗੀ, ਰਾਜਸਥਾਨ ਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਸੰਗਤ ਮੰਡੀ, 4 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਅਧੀਨ ਪੈਂਦੇ ਪਿੰਡ ਮੱਲਵਾਲਾ ਵਿਚ ਮੈਡੀਕਲ ਵੇਸਟ ਪਲਾਂਟ ਸਥਾਪਤ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ.

Ad Position 21
No active advertisement
ਅਜੀਤ ਡੈਸਕ 05-08-2026
ਸੰਗਤ ਮੰਡੀ, 4 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਅਧੀਨ ਪੈਂਦੇ ਪਿੰਡ ਮੱਲਵਾਲਾ ਵਿਚ ਮੈਡੀਕਲ ਵੇਸਟ ਪਲਾਂਟ ਸਥਾਪਤ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ. ਜੋਤੀ ਯਾਦਵ ਬੈਂਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਥਾਣਾ ਸੰਗਤ ਦੀ ਪੁਲਿਸ ਨੇ ਰਾਜਸਥਾਨ ਦੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ ਅਤੇ ਪੁਲਿਸ ਉਸ ਦੀ ਭਾਲ ਵਿੱਚ ਜੁਟੀ ਹੋਈ ਹੈ । ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਮੱਲਵਾਲਾ ਦੇ ਰਹਿਣ ਵਾਲੇ ਜਗਸੀਰ ਸਿੰਘ ਪੁੱਤਰ ਬੂਟਾ ਸਿੰਘ ਵੱਲੋਂ ਦਰਜ਼ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਹਰਜਿੰਦਰ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਪਿੰਡ 2ਟੀ ਜੋਧੇਵਾਲਾ, ਤਹਿਸੀਲ ਕਾਨਪੁਰ (ਰਾਜਸਥਾਨ) ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ 11 ਫਰਵਰੀ 2022 ਨੂੰ ਉਕਤ ਵਿਅਕਤੀ ਨੇ ਆਪਣੇ ਆਪ ਨੂੰ ਮੈਡੀਕਲ ਵੇਸਟ ਪਲਾਂਟ ਲਗਾਉਣ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਦੱਸਦੇ ਹੋਏ ਪੀੜਤ ਨੂੰ ਇਸ ਪ੍ਰੋਜੈਕਟ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ। ਉਸ ਨੇ ਭਰੋਸਾ ਦਿਵਾਇਆ ਕਿ ਪਲਾਂਟ ਲੱਗਣ ਤੋਂ ਬਾਅਦ ਚੰਗੀ ਆਮਦਨ ਹੋਵੇਗੀ ਅਤੇ ਕਾਰੋਬਾਰ ਬਹੁਤ ਲਾਭਦਾਇਕ ਸਾਬਤ ਹੋਵੇਗਾ। ਇਨ੍ਹਾਂ ਭਰੋਸਿਆਂ ਅਤੇ ਵਾਅਦਿਆਂ ਦੇ ਆਧਾਰ ’ਤੇ ਪੀੜਤ ਤੋਂ ਵੱਖ-ਵੱਖ ਪੜਾਵਾਂ ਦੌਰਾਨ ਕੁੱਲ 26 ਲੱਖ 10 ਹਜ਼ਾਰ ਰੁਪਏ ਲੈ ਲਏ ਗਏ।ਪੀੜਤ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੈਸੇ ਲੈਣ ਤੋਂ ਬਾਅਦ ਨਾ ਤਾਂ ਮੈਡੀਕਲ ਵੇਸਟ ਪਲਾਂਟ ਸਥਾਪਤ ਕੀਤਾ ਗਿਆ ਅਤੇ ਨਾ ਹੀ ਕੀਤੇ ਗਏ ਵਾਅਦੇ ਪੂਰੇ ਕੀਤੇ ਗਏ। ਜਦੋਂ ਉਸ ਨੇ ਆਪਣੀ ਰਕਮ ਵਾਪਸ ਮੰਗੀ ਤਾਂ ਦੋਸ਼ੀ ਵੱਲੋਂ ਟਾਲ-ਮਟੋਲ ਕੀਤੀ ਜਾਂਦੀ ਰਹੀ ਅਤੇ ਆਖ਼ਰਕਾਰ ਉਸ ਨਾਲ ਸੰਪਰਕ ਕਰਨਾ ਵੀ ਘੱਟ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਸੋਚੀ-ਸਮਝੀ ਸਾਜ਼ਿਸ਼ ਤਹਿਤ ਧੋਖਾਧੜੀ ਕੀਤੀ ਗਈ ਹੈ।ਇਨਸਾਫ਼ ਨਾ ਮਿਲਣ ’ਤੇ ਪੀੜਤ ਪਰਿਵਾਰ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜੋਤੀ ਯਾਦਵ ਬੈਂਸ ਨੂੰ ਲਿਖਤੀ ਸ਼ਿਕਾਇਤ ਦਿੱਤੀ। ਐੱਸ.ਐੱਸ.ਪੀ. ਦੇ ਨਿਰਦੇਸ਼ਾਂ ’ਤੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਜਾਂਚ ਦੌਰਾਨ ਉਪਲਬਧ ਦਸਤਾਵੇਜ਼ਾਂ ਤੇ ਹੋਰ ਸਬੂਤਾਂ ਦੀ ਪੜਤਾਲ ਕੀਤੀ ਗਈ। ਜਾਂਚ ਵਿੱਚ ਸ਼ਿਕਾਇਤ ਪਹਿਲੀ ਨਜ਼ਰ ਵਿੱਚ ਸਹੀ ਪਾਏ ਜਾਣ ’ਤੇ ਥਾਣਾ ਸੰਗਤ ਪੁਲਿਸ ਨੇ ਦੋਸ਼ੀ ਖ਼ਿਲਾਫ਼ ਧੋਖਾਧੜੀ ਸਬੰਧੀ ਕੇਸ ਦਰਜ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੇਕਰ ਹੋਰ ਕੋਈ ਤੱਥ ਜਾਂ ਸਬੂਤ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਵੀ ਕੇਸ ਦਾ ਹਿੱਸਾ ਬਣਾਇਆ ਜਾਵੇਗਾ।ਇਸ ਘਟਨਾ ਨੇ ਇੱਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਵੱਡੇ ਮੁਨਾਫ਼ੇ ਅਤੇ ਕਾਰੋਬਾਰੀ ਪ੍ਰੋਜੈਕਟਾਂ ਦੇ ਨਾਂ ’ਤੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਠੱਗੀ ਕਰਨ ਵਾਲੇ ਗਿਰੋਹ ਅਜੇ ਵੀ ਸਰਗਰਮ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਵੱਡੇ ਨਿਵੇਸ਼ ਜਾਂ ਕਾਰੋਬਾਰੀ ਪ੍ਰੋਜੈਕਟ ਵਿਚ ਰਕਮ ਲਗਾਉਣ ਤੋਂ ਪਹਿਲਾਂ ਸਬੰਧਤ ਵਿਅਕਤੀ, ਕੰਪਨੀ ਅਤੇ ਦਸਤਾਵੇਜ਼ਾਂ ਦੀ ਪੂਰੀ ਤਸਦੀਕ ਜ਼ਰੂਰ ਕਰਨ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਦਾਲਤੀ ਹੁਕਮਾਂ ’ਤੇ ਪੈਨਸ਼ਨਰ ਨੂੰ ਮਿਲਿਆ ਅੱਧਾ ਬਕਾਇਆ, ਬਾਕੀ 15 ਦਿਨਾਂ ’ਚ ਦੇਣ ਦਾ ਹੁਕਮ
Ad Position 24
No active advertisement