05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੇ ਪੰਥ ਦੇ ਮਾਮਲੇ ਵਿਚ ਦਖ਼ਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ, ਸੱਦੇਗਾ ਵੀ, ਜੇ ਮੰਨ ਕੇ ਮੁੱਕਰੇ ਤਾਂ ਕਾਰਵਾਈ ਵੀ ਹੋਵੇਗੀ-ਗਿਆਨੀ ਕੁਲਦੀਪ ਸਿੰਘ ਗੜਗੱਜ

ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜੇ ਕੋਈ ਪੰਥਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਿਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਨਗੇ ਤਾਂ ਪੰਥਕ ਮਰਿਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਮੀਰੀ-ਪੀਰੀ ਖਾਲਸਾ ਮਾਰਚ’ ਦੌਰਾਨ ਬਠਿੰਡਾ ਵਿਖੇ ਕੀਤਾ।

Ad Position 21
No active advertisement
ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਬੋਧਨ ਕਰਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ। ਤਸਵੀਰ: ਲਵਲੀ 05-08-2026
ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜੇ ਕੋਈ ਪੰਥਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਿਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਨਗੇ ਤਾਂ ਪੰਥਕ ਮਰਿਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਮੀਰੀ-ਪੀਰੀ ਖਾਲਸਾ ਮਾਰਚ’ ਦੌਰਾਨ ਬਠਿੰਡਾ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ‘ਗੁਰੂ ਦੀ ਸੰਗਤ’ ਸਿੱਖ ਧਰਮ ਦਾ ਪਾਵਨ ਅਤੇ ਰੂਹਾਨੀ ਸੰਕਲਪ ਹੈ। ਇਸ ਦੀ ਤੁਲਨਾ ਕਿਸੇ ਵੀ ਸਿਆਸੀ ਪਾਰਟੀ ਦੇ ਇਕੱਠ ਜਾਂ ਸਮੱਰਥਕਾਂ ਨਾਲ ਕਰਨਾ, ਗੁਰੂ ਦੁਆਰਾ ਬਖਸ਼ੇ ਸਿਧਾਂਤ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਕੁਝ ਸਿਆਸੀ ਲੋਕ ਪੰਥਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਦੇ ਆ ਰਹੇ ਹਨ। ਹੁਣ ਜਦੋਂ ‘ਗੁਰੂ ਦੀ ਸੰਗਤ’ ਵਰਗੇ ਪਾਵਨ ਸ਼ਬਦ ਨੂੰ ਵੀ ਸਿਆਸੀ ਮਕਸਦਾਂ ਲਈ ਵਰਤਣ ਦੀ ਕੋਸ਼ਿਸ਼ ਹੋ ਰਹੀ ਹੈ ਤਾਂ ਇਹ ਬਹੁਤ ਗੰਭੀਰ ਤੇ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸੰਸਥਾ ਅਤੇ ਅਹੁੱਦੇ ਦੀ ਆਪਣੀ ਮਰਿਯਾਦਾ ਹੈ। ਸਿਆਸੀ ਲੋਕ ਆਪਣੇ ਸੰਵਿਧਾਨਕ ਫ਼ਰਜ਼ ਨਿਭਾਉਣ, ਜਦਕਿ ਪੰਥ ਦੀ ਅਗਵਾਈ ਅਤੇ ਪੰਥਕ ਮਾਮਲਿਆਂ ਬਾਰੇ ਫ਼ੈਸਲੇ ਕਰਨ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੈ, ਜੋ ਆਪਣੀ ਜ਼ਿੰਮੇਵਾਰੀ ਨਿਭਾਉਣੀ ਭਲੀਭਾਂਤ ਜਾਣਦਾ ਹੈ। ਗਿਆਨੀ ਗੜਗੱਜ ਨੇ ਬੇਅਦਬੀ ਨਾਲ ਸਬੰਧਿਤ ਕਾਨੂੰਨੀ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਨ੍ਹਾਂ ਸੋਧਾਂ ਅਤੇ ਇਤਰਾਜ਼ਯੋਗ ਮਦਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ, ਉਹ ਹਟਾਈਆਂ ਜਾਣ। ਉਦੋਂ ਤੱਕ ਅਜਿਹਾ ਕਾਨੂੰਨ ਸਿੱਖ ਕੌਮ ਲਈ ਪ੍ਰਵਾਨਯੋਗ ਨਹੀਂ ਹੋਵੇਗਾ। ਉਨ੍ਹਾਂ ਹਾਲ ਹੀ ਵਿਚ ਕੁਝ ਵਿਅਕਤੀਆਂ ਵਲੋਂ ਨਗਰ ਕੀਰਤਨ ਅਤੇ ਹੋਰ ਪੰਥਕ ਪਰੰਪਰਾਵਾਂ ਬਾਰੇ ਕੀਤੀਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਉਹੀ ਸੋਚ ਹੈ, ਜੋ ਪਹਿਲਾਂ ਵੀ ਗੁਰੂ ਘਰ ਦੀਆਂ ਪਵਿੱਤਰ ਨਿਸ਼ਾਨੀਆਂ ਅਤੇ ਇਤਿਹਾਸਕ ਅਸਥਾਨਾਂ ਪ੍ਰਤੀ ਪ੍ਰਗਟ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੀ ਸੋਚ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇ ਕੋਈ ਪੰਥਕ ਮਾਮਲਿਆਂ, ਗੁਰੂ ਘਰ ਦੀ ਮਰਿਯਾਦਾ ਜਾਂ ਸਿੱਖ ਸੰਸਥਾਵਾਂ ਵਿਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਪਰੰਪਰਾ (ਬਾਕੀ ਸਫਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਵਿਧਾਨ ਸਭਾ ਸੈਸ਼ਨ ’ਚ ਉਠਾਈ ਸਫ਼ਾਈ ਸੇਵਕਾਂ ਦੀ ਆਵਾਜ਼ ਅਗਲੀ ਖ਼ਬਰ ਟਰੈਕਟਰ ਪਲਟਣ ਕਾਰਨ ਢੱਡੇ ਵਿਖੇ ਖੇਤ ਮਜ਼ਦੂਰ ਦੀ ਮੌਤ
Ad Position 24
No active advertisement