05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਦੀ ਸੂਬਾ ਪੱਧਰੀ ਮੀਟਿੰਗ, ਮੰਗਾਂ ਲਈ ਲਾਮਬੰਦੀ ਦਾ ਫੈਸਲਾ

ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੁਲਾਜ਼ਮ ਯੂਨਾਈਟਡ ਆਰਗਨਾਈਜ਼ੇਸ਼ਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਟਕਦੀਆਂ ਮੰਗਾਂ ਦੇ ਛੇਤੀ ਹੱਲ ਲਈ ਸੂਬਾ ਪੱਧਰੀ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ। ਸੂਬਾ ਪ੍ਰਧਾਨ ਨੇ ਕਿਹਾ ਕਿ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੇ ਤਨਖ਼ਾਹ ਸਕੇਲ ਲਾਗੂ ਕਰਵਾਉਣ, ਸੀ.

Ad Position 21
No active advertisement
ਅਜੀਤ ਡੈਸਕ 05-08-2026
ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੁਲਾਜ਼ਮ ਯੂਨਾਈਟਡ ਆਰਗਨਾਈਜ਼ੇਸ਼ਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਟਕਦੀਆਂ ਮੰਗਾਂ ਦੇ ਛੇਤੀ ਹੱਲ ਲਈ ਸੂਬਾ ਪੱਧਰੀ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ। ਸੂਬਾ ਪ੍ਰਧਾਨ ਨੇ ਕਿਹਾ ਕਿ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੇ ਤਨਖ਼ਾਹ ਸਕੇਲ ਲਾਗੂ ਕਰਵਾਉਣ, ਸੀ.ਆਰ.ਏ. 289/16 ਦੇ ਮੁਲਾਜ਼ਮਾਂ ਨੂੰ ਜਲਦੀ ਜੂਨੀਅਰ ਇੰਜੀਨੀਅਰ ਵਜੋਂ ਤਰੱਕੀ ਦੇਣ, ਸੀ.ਆਰ.ਏ. 312/25 ਦੇ ਮੁਲਾਜ਼ਮਾਂ ਨੂੰ ਪਾਵਰਕਾਮ ਵਿਚ ਸ਼ਾਮਿਲ ਕਰਵਾਉਣ ਅਤੇ ਸੇਵਾਵਾਂ ਤੋਂ ਬਰਖਾਸਤ ਕੀਤੇ ਗਏ 28 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਵਾਉਣ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਹੈ, ਜਿਸ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਲੜਿਆ ਜਾ ਰਿਹਾ ਹੈ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ ਹੈ, ਜਿਸ ਲਈ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਸੂਬਾ ਪੱਧਰੀ ਲਾਮਬੰਦੀ ਕਰਦੇ ਹੋਏ ਆਉਣ ਵਾਲੇ ਦਿਨਾਂ ਅੰਦਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਹਿਤੇਸ਼ ਕੁਮਾਰ, ਮੀਤ ਪ੍ਰਧਾਨ ਮੇਵਾ ਸਿੰਘ ਮੀਮਸਾ, ਮੁੱਖ ਬੁਲਾਰਾ ਤੇ ਪ੍ਰੈਸ ਸਕੱਤਰ ਗੁਰਰਾਜ ਸਿੰਘ, ਖਜ਼ਾਨਚੀ ਜਗਜੀਤ ਸਿੰਘ, ਸਕੱਤਰ ਬੂਟਾ ਸਿੰਘ, ਸਹਾਇਕ ਸਕੱਤਰ ਹਰਜਿੰਦਰ ਸਿੰਘ, ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ, ਅਜਿੰਦਰ ਸਿੰਘ, ਬਲਕਰਨ ਸਿੰਘ, ਜਸਪਾਲ ਸਿੰਘ ਧੀਮਾਨ ਸਮੇਤ ਹੋਰ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਗੁਣੀ ਨੇ ਮਾਤਾ ਦੀ ਝੰਡੀ ਦਿਖਾ ਕੇ ਡਾਕ ਕਾਂਵੜ ਯਾਤਰਾ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਬੁਲਾਡੇ ਵਾਲਾ ’ਚੋਂ ਗੋਲਕ ਚੋਰੀ ਖਾਲੀ ਗੋਲਕ ਟਿੱਬਿਆਂ ’ ਚੋਂ ਮਿਲੀ
Ad Position 24
No active advertisement