ਮੋਹਰੀ ਆਗੂਆਂ ਨਾਲ ਨਜ਼ਰ ਆ ਰਹੇ ਗੁਰਬਾਜ਼ ਸਿੰਘ ਸਿੱਧੂ।
ਮੁਲਾਜ਼ਮ ਮੰਗਾਂ ਤੋਂ ਮੁੱਖ ਮੋੜਨਾ ‘ਆਪ’ ਸਰਕਾਰ ਦਾ ਮੰਦਭਾਗਾ ਵਰਤਾਰਾ- ਗੁਰਬਾਜ਼ ਸਿੰਘ ਸਿੱਧੂ
ਤਲਵੰਡੀ ਸਾਬੋ, 4 ਅਗਸਤ (ਰਣਜੀਤ ਸਿੰਘ ਰਾਜੂ): 2022 ’ਚ ਮੁਲਾਜ਼ਮਾਂ ਦੀਆਂ ਵੱਡੇ ਪੱਧਰ ’ਤੇ ਵੋਟਾਂ ਹਾਸਿਲ ਕਰਕੇ ਪੰਜਾਬ ਦੀ ਸੱਤਾ ਤੱਕ ਪਹੁੰਚੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰ ਦਾ ਸਾਢੇ ਚਾਰ ਸਾਲ੍ਹ ਤੋਂ ਵੱਧ ਦਾ ਕਾਰਜਕਾਲ ਲੰਘ ਜਾਣ ਤੋਂ ਬਾਅਦ ਵੀ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣਾ ਅਤੇ ਡੀ. ਏ ਦੇ ਮੁੱਦੇ ਤੋਂ ਮੁੱਖ ਮੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ ਵਰਤਾਰਾ ਹੈ।
ਤਲਵੰਡੀ ਸਾਬੋ, 4 ਅਗਸਤ (ਰਣਜੀਤ ਸਿੰਘ ਰਾਜੂ): 2022 ’ਚ ਮੁਲਾਜ਼ਮਾਂ ਦੀਆਂ ਵੱਡੇ ਪੱਧਰ ’ਤੇ ਵੋਟਾਂ ਹਾਸਿਲ ਕਰਕੇ ਪੰਜਾਬ ਦੀ ਸੱਤਾ ਤੱਕ ਪਹੁੰਚੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰ ਦਾ ਸਾਢੇ ਚਾਰ ਸਾਲ੍ਹ ਤੋਂ ਵੱਧ ਦਾ ਕਾਰਜਕਾਲ ਲੰਘ ਜਾਣ ਤੋਂ ਬਾਅਦ ਵੀ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣਾ ਅਤੇ ਡੀ.ਏ ਦੇ ਮੁੱਦੇ ਤੋਂ ਮੁੱਖ ਮੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ ਵਰਤਾਰਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ’ਚ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਕੀਤਾ।ਗੱਲਬਾਤ ਦੌਰਾਨ ਸਿੱਧੂ ਨੇ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਨਾਲ ਜੋ ਬਰਨਾਲਾ ਵਿਖੇ ਵਾਪਰਿਆ ਉਹ ਅਤਿ ਦੁੱਖਦਾਇਕ ਰਿਹਾ। ਇਸੇ ਤਰ੍ਹਾਂ ਹੁਣ ਰੋਡਵੇਜ਼ ਮੁਲਾਜ਼ਮਾਂ ਸਮੇਤ ਕਈ ਮਹਿਕਮਿਆਂ ਦੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਸੜਕਾਂ ’ਤੇ ਉੱਤਰਨਾ ਪੈ ਰਿਹੈ ਕਿਉਂਕਿ ਉਨ੍ਹਾਂ ਨੇ ਪਿਛਲੇ ਸਮੇਂ ’ਚ ਦੇਖ ਲਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਵੱਲ ਕੋਈ ਧਿਆਨ ਨਹੀ ਦਿੱਤਾ। ਸਿੱਧੂ ਨੇ ਕਿਹਾ ਕਿ ਆਪਣੇ ਹੱਕ ਦਾ ਡੀ.ਏ ਲੈਣ ਲਈ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਦਾਲਤਾਂ ਦਾ ਸਹਾਰਾ ਲੈਣਾ ਪਿਆ ਤੇ ਹੁਣ ਜਦੋਂ ਮਾਣਯੋਗ ਹਾਈਕੋਰਟ ਨੇ ਡੀ.ਏ ਦੇਣ ਦੇ ਆਦੇਸ਼ ਦੇ ਦਿੱਤੇ ਹਨ ਤਾਂ ਵੀ ਸਰਕਾਰ ਉਸ ਤੋਂ ਬਚਣ ਲਈ ਕਾਨੂੰਨੀ ਪੱਖਾਂ ਦਾ ਸਹਾਰਾ ਲੈਣ ਦੀ ਵੀਚਾਰ ’ਚ ਲੱਗੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਧਰਨੇ ਪ੍ਰਦਰਸ਼ਨਾਂ ਦਾ ਸਹਾਰਾ ਲੈ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਤੁਰੰਤ ਮੰਨੇ। ਇਸ ਮੌਕੇ ਉਨ੍ਹਾਂ ਨਾਲ ਜੱਟਮਹਾਂ ਸਭਾ ਹਲਕਾ ਪ੍ਰਧਾਨ ਮਨਜੀਤ ਸਿੰਘ ਲਾਲੇਆਣਾ, ਗੁਰਪਾਲ ਸਿੰਘ ਨੰਬਰਦਾਰ ਲਾਲੇਆਣਾ, ਪਾਲ ਸਿੰਘ ਲਾਲੇਆਣਾ, ਕ੍ਰਿਸ਼ਨ ਯਾਦਵ, ਗੁਰਾਦਿੱਤਾ ਸਿੰਘ ਸੀਂਗੋ, ਹੈਪੀ ਬਹਿਮਣ, ਅਮਰਜੀਤ ਧਨੋਆ, ਹਰਪਾਲ ਗਾਟਵਾਲੀ ਆਦਿ ਆਗੂ ਮੌਜੂਦ ਸਨ।