05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹਾਜੀ ਰਤਨ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਰਵਾਨਾ

ਬਠਿੰਡਾ, 4 ਅਗਸਤ (ਅਵਤਾਰ ਸਿੰਘ ਕੈਂਥ)-ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ ਸ੍ਰੀ ਅਕਾਲ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਕੀਤਾ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਬਾਅਦ ਅੱਜ 3 ਅਗਸਤ ਨੂੰ ਰਾਤ ਸਮੇਂ ਵਿਸ਼ਰਾਮ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਪਹੁੰਚਿਆ ਤਾਂ ਸਿੱਖ ਸੰਗਤਾਂ ਨੇ ਫੁੱਲਾਂ ਦੀ ਵਰਖ਼ਾ ਕਰਕੇ ਮੀਰੀ ਪੀਰੀ ਖਾਲਸਾ ਮਾਰਚ ਦੀਆਂ ਸੰਗਤਾਂ ਦਾ ਸਵਾਗਤ ਕੀਤਾ। ਅੱਜ 4 ਅਗਸਤ ਨੂੰ ਖਾਲਸਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਖ਼ਾਲਸਾਈ ਰੰਗ ਵਿਚ ਰੰਗਿਆ ਹੋਇਆ ਖਾਲਸਾ ਮਾਰਚ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਗਈ ਅਤੇ ਫੁੱਲਾਂ ਲੱਗੀ ਪਾਲਕੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ, ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਈਆਂ।

Ad Position 21
No active advertisement
ਅਜੀਤ ਡੈਸਕ 05-08-2026
ਬਠਿੰਡਾ, 4 ਅਗਸਤ (ਅਵਤਾਰ ਸਿੰਘ ਕੈਂਥ)-ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ ਸ੍ਰੀ ਅਕਾਲ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਕੀਤਾ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਬਾਅਦ ਅੱਜ 3 ਅਗਸਤ ਨੂੰ ਰਾਤ ਸਮੇਂ ਵਿਸ਼ਰਾਮ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਪਹੁੰਚਿਆ ਤਾਂ ਸਿੱਖ ਸੰਗਤਾਂ ਨੇ ਫੁੱਲਾਂ ਦੀ ਵਰਖ਼ਾ ਕਰਕੇ ਮੀਰੀ ਪੀਰੀ ਖਾਲਸਾ ਮਾਰਚ ਦੀਆਂ ਸੰਗਤਾਂ ਦਾ ਸਵਾਗਤ ਕੀਤਾ। ਅੱਜ 4 ਅਗਸਤ ਨੂੰ ਖਾਲਸਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਖ਼ਾਲਸਾਈ ਰੰਗ ਵਿਚ ਰੰਗਿਆ ਹੋਇਆ ਖਾਲਸਾ ਮਾਰਚ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਗਈ ਅਤੇ ਫੁੱਲਾਂ ਲੱਗੀ ਪਾਲਕੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ, ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਈਆਂ। ਮਾਰਚ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਭਾਈ ਹਰਪਾਲ ਸਿੰਘ ਅਤੇ ਸੰਗਤ ਨੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਪਾਕੇ ਸਨਮਾਨਿਤ ਕੀਤਾ। ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਸ਼ਾਮਿਲ ਗੱਡੀਆਂ ਉੱਪਰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਦੇ ਵੱਡੇ ਵੱਡੇ ਫਲੈਕਸ ਲਗਾਏ ਹੋਏ ਸਨ, ਗੁਰੂਆਂ ਦੇ ਸ਼ਾਸਤਰਾਂ ਦੇ ਵੀ ਸੰਗਤਾਂ ਨੇ ਦਰਸ਼ਨ ਕੀਤੇ। ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ ਅਤੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਥ ਇਕ ਪਰਿਵਾਰ ਹੈ ਆਓ ਪੰਥ ਦਾ ਸਾਥ ਦੇਈਏ ਅਤੇ ਪਖੰਡੀ ਬਾਬਿਆਂ ਤੋਂ ਬਚੋ। ਉਨ੍ਹਾਂ ਕਿਹਾ ਕਿ ਬਠਿੰਡਾ ਦੀਆਂ ਸੰਗਤਾਂ ਨੂੰ ਚਿੱਟੇ ਦੇ ਜਾਨਮਾਰੂ ਨਸ਼ੇ ਨੇ ਜਵਾਨੀ ਦਾ ਵੱਡਾ ਨੁਕਸਾਨ ਕੀਤਾ ਹੈ। ਇਸ ਲਈ ਸਮੇਂ ਦੀ ਸਰਕਾਰ ਜ਼ਿੰਮੇਵਾਰ ਹੈ। ਨਸ਼ੇ ਦੇ ਤਸਕਰ ਸਾਡੇ ਵੈਰੀ ਹਨ ਉਹਨਾਂ ਦਾ ਵਿਰੋਧ ਕਰੀਏ ਅਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖੀ ਨਾਲ ਜੋੜੀਏ। ਇਸ ਮੌਕੇ ਉਨ੍ਹਾਂ ਨਾਲ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ, ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਇਕਬਾਲ ਸਿੰਘ ਬਬਲੀ ਢਿੱਲੋਂ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਤੋਂ ਗੁਰਦਰਸ਼ਨ ਸਿੰਘ ਅਕਾਲੀ, ਭਾਈ ਗੁਰਚਰਨ ਸਿੰਘ, ਬੂਟਾ ਸਿੰਘ, ਸਤਪਾਲ ਸਿੰਘ, ਸਤਨਾਮ ਸਿੰਘ, ਭਾਈ ਤੇਜਾ ਸਿੰਘ, ਬੀਬੀ ਸੁਰਜੀਤ ਕੌਰ ਧਾਰਮਿਕ ਸਭਾ ਸੁਸਾਇਟੀਆਂ ਦੇ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਸਕੂਲ ਖੇਡਾਂ ਵਿਚ ਅਰਪਨ ਸਿੰਘ ਨੇ ਸਕੇਟਿੰਗ ਵਿਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਮੋਹਰੀ ਆਗੂਆਂ ਨਾਲ ਨਜ਼ਰ ਆ ਰਹੇ ਗੁਰਬਾਜ਼ ਸਿੰਘ ਸਿੱਧੂ। ਮੁਲਾਜ਼ਮ ਮੰਗਾਂ ਤੋਂ ਮੁੱਖ ਮੋੜਨਾ ‘ਆਪ’ ਸਰਕਾਰ ਦਾ ਮੰਦਭਾਗਾ ਵਰਤਾ...
Ad Position 24
No active advertisement