05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਜਪਾ ਵੱਲੋਂ ਗੁਰੂ ਰਵਿਦਾਸ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਜਾਰੀ

ਸੰਗਤ ਮੰਡੀ, 5 ਅਗਸਤ (ਅੰਮ੍ਰਿਤਪਾਲ ਸ਼ਰਮਾ)- ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਪੱਕਾ ਕਲਾਂ ਵਿਖੇ ਬੂਟੇ ਲਗਾਏ ਗਏ। ਭਾਜਪਾ ਆਗੂ ਰਤਨ ਸ਼ਰਮਾ ਮਲੂਕਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਵਜੋਤ ਸਿੰਘ ਗੁਣੀ ਸਾਥੀਆਂ ਸਮੇਤ ਪਿੰਡ ਪੱਕਾ ਕਲਾਂ ਦੇ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਭਾਜਪਾ ਦੀ ਕਲਸ਼ ਯਾਤਰਾ ਰਾਹੀਂ ਆਈ ਵਾਰਾਨਸੀ ਦੀ ਪਵਿੱਤਰ ਮਿੱਟੀ ਨਾਲ ਬੂਟੇ ਲਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪਵਿੱਤਰ ਮਿੱਟੀ ਨਾਲ ਗੁਰੂ ਘਰ ਵਿਖੇ ਬੂਟੇ ਲਗਾਏ।

Ad Position 21
No active advertisement
ਅਜੀਤ ਡੈਸਕ 06-08-2026
ਸੰਗਤ ਮੰਡੀ, 5 ਅਗਸਤ (ਅੰਮ੍ਰਿਤਪਾਲ ਸ਼ਰਮਾ)- ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਪੱਕਾ ਕਲਾਂ ਵਿਖੇ ਬੂਟੇ ਲਗਾਏ ਗਏ। ਭਾਜਪਾ ਆਗੂ ਰਤਨ ਸ਼ਰਮਾ ਮਲੂਕਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਵਜੋਤ ਸਿੰਘ ਗੁਣੀ ਸਾਥੀਆਂ ਸਮੇਤ ਪਿੰਡ ਪੱਕਾ ਕਲਾਂ ਦੇ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਭਾਜਪਾ ਦੀ ਕਲਸ਼ ਯਾਤਰਾ ਰਾਹੀਂ ਆਈ ਵਾਰਾਨਸੀ ਦੀ ਪਵਿੱਤਰ ਮਿੱਟੀ ਨਾਲ ਬੂਟੇ ਲਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪਵਿੱਤਰ ਮਿੱਟੀ ਨਾਲ ਗੁਰੂ ਘਰ ਵਿਖੇ ਬੂਟੇ ਲਗਾਏ। ਇਸ ਮੌਕੇ ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਗੁਰੂ ਰਵੀਦਾਸ ਦੇ ਉਪਦੇਸ਼ ਨੂੰ ਆਮ ਜੀਵਨ ‘ਚ ਲਾਗੂ ਕਰਨ ਦੀ ਲੋੜ ਹੈ, ਜੋ ਗੁਰੂ ਸਾਹਿਬਾਨ ਨੇ ਸਾਨੂੰ ਸਮਾਜ ਅੰਦਰ ਸਮਾਨਤਾ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਉਪਦੇਸ਼ ਅਤੇ ਬਾਣੀ ਨਾਲ ਜੁੜ ਕੇ ਅਸੀਂ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਭਾਈ ਮੋਦੀ ਦੀ ‘ਸਭਕਾ ਸਾਥ, ਸਭਕਾ ਵਿਕਾਸ’ ਅਤੇ ਸਭਕਾ ਵਿਸ਼ਵਾਸ, ਦੀ ਵਿਚਾਰਧਾਰਾ ਨਾਲ ਵਿਕਸਤ ਭਾਰਤ ਦੇ ਸੁਫ਼ਨੇ ਦੀ ਪੂਰਤੀ ਲਈ ਕੰਮ ਕਰ ਰਹੇ ਭਾਜਪਾ ਆਗੂਆਂ ਦੀ ਅਗਵਾਈ ‘ਚ ਕੇਂਦਰ ਸਰਕਾਰ ਨੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਤਾਬਦੀ ਸਾਰੇ ਦੇਸ਼ ‘ਚ ਮਨਾਈ ਸੀ, ਅਤੇ ਹੁਣ ਗੁਰੂ ਰਵੀਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਰਾਨਸੀ ਲਈ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕੀਤੀ ਗਈ ਹੈ, ਇਸ ਤੋਂ ਇਲਾਵਾ ਹਰ ਸਾਲ ਵਾਰਾਨਸੀ ਜਾਣ ਵਾਲੀ ਸੰਗਤ ਲਈ ਸਪੈਸ਼ਲ ਰੇਲਾਂ ਵੀ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲ਼ੇ ਦਿਨਾਂ ‘ਚ ਤਲਵੰਡੀ ਸਾਬੋ ਹਲਕੇ ਦੇ ਸਾਰੇ ਪਿੰਡਾਂ ‘ਚ ਇਸ ਮੁਹਿੰਮ ਰਾਹੀਂ ਵੱਧ ਤੋਂ ਵੱਧ ਬੂਟੇ ਲਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ’ਚ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ ਅਗਲੀ ਖ਼ਬਰ ਗਿੱਲ ਪਾਰਕ ਐਂਡ ਹੋਟਲ ’ਚ ਪ੍ਰਦਰਸ਼ਨੀ ਅਤੇ ਤੀਆਂ ਦਾ ਮੇਲਾ 9 ਨੂੰ ਡੀ.ਏ.ਵੀ. ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਰੋ...
Ad Position 24
No active advertisement