05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰਕਾਰੀ ਸਕੂਲ ’ਚ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ

ਸੰਗਤ ਮੰਡੀ, 5 ਅਗਸਤ (ਸੁਖਤੇਜ ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਧੁੰਨੀ ਕੇ ਵਿਖੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਸਕੂਲ ਵਿਚ ਬਣੇ ਈਕੋ ਕਲੱਬ ਵੱਲੋਂ ਨਗਰ ਪੰਚਾਇਤ ਅਤੇ ਐਸ. ਐਮ.

Ad Position 21
No active advertisement
ਅਜੀਤ ਡੈਸਕ 06-08-2026
ਸੰਗਤ ਮੰਡੀ, 5 ਅਗਸਤ (ਸੁਖਤੇਜ ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਧੁੰਨੀ ਕੇ ਵਿਖੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਸਕੂਲ ਵਿਚ ਬਣੇ ਈਕੋ ਕਲੱਬ ਵੱਲੋਂ ਨਗਰ ਪੰਚਾਇਤ ਅਤੇ ਐਸ.ਐਮ.ਸੀ. ਕਮੇਟੀ ਦੇ ਸਹਿਯੋਗ ਨਾਲ ਸਕੂਲ ਵਿਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਸਕੂਲ ਦੇ ਮੁੱਖ ਅਧਿਆਪਕ ਦਵਿੰਦਰ ਸਿੰਘ ਡਿੱਖ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ, ਐਸ.ਐਮ.ਸੀ. ਕਮੇਟੀ ਅਤੇ ਸਮਾਜ ਸੇਵੀਆਂ ਦੀ ਮਦਦ ਨਾਲ ਸਕੂਲ ਦੇ ਵਿਹੜੇ ਵਿਚ ਲਗਾਏ ਪੌਦਿਆਂ ਦੀ ਸਾਂਭ ਸੰਭਾਲ ਕਰਕੇ ਉਨ੍ਹਾਂ ਨੂੰ ਪਾਲਣ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਰੁੱਖਾਂ ਦੀ ਜੀਵਨ ਵਿਚ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਦਰੱਖਤ ਹੀ ਸਾਡਾ ਭਵਿੱਖ ਨੇ ਜੋ ਪ੍ਰਦੂਸ਼ਣ ਨੂੰ ਘਟਾਉਣ ਲਈ ਅਤੇ ਧਰਤੀ ਨੂੰ ਠੰਢਾ ਰੱਖਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਰੱਖਣ ਵਾਸਤੇ ਹਰ ਸਾਲ ਵਿਚ ਘੱਟੋ ਘੱਟ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ । ਪਿੰਡ ਦੀ ਸਰਪੰਚ ਕਮਲਪ੍ਰੀਤ ਕੌਰ ਨੇ ਕਿਹਾ ਸਕੂਲ ਵਿਚ ਬਣੇ ਈਕੋ ਕਲੱਬ ਨਾਲ ਬੱਚਿਆਂ ਦਾ ਵਾਤਾਵਰਨ ਪ੍ਰਤੀ ਲਗਾ ਪੈਦਾ ਹੁੰਦਾ ਹੈ। ਜਿਸ ਨਾਲ ਬੱਚੇ ਅਤੇ ਅਧਿਆਪਕ ਮਿਲ ਕੇ ਸਕੂਲ ਵਿਚ ਲੱਗੇ ਬੂਟਿਆਂ ਦੀ ਵਧੀਆ ਤਰੀਕੇ ਨਾਲ ਦੇਖਭਾਲ ਕਰਕੇ ਉਨ੍ਹਾਂ ਦੀ ਸੰਭਾਲ ਕਰਦੇ ਹਨ।ਇਸ ਮੌਕੇ ਐਸ.ਐਮ.ਸੀ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ, ਵਾਈਸ ਚੇਅਰਮੈਨ ਰਮਨਦੀਪ ਕੌਰ, ਪੰਚਾਇਤ ਮੈਂਬਰ ਸੁਸ਼ਮਾ ਰਾਣੀ ,ਪੰਚਾਇਤ ਮੈਂਬਰ ਜਸਵੀਰ ਕੌਰ, ਅਧਿਆਪਕ ਹਰਦੀਪ ਸਿੰਘ, ਬਰਲਾਜ ਲੱਡੂ, ਟੀਨਾ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਬੁੰਗਾ ਮਸਤੂਆਣਾ ਵਿਖੇ ਪੁਰਾਤਨ ਮਰਿਯਾਦਾ ਅਨੁਸਾਰ ਸ੍ਰੀ ਅਖੰਡ ਪ... ਅਗਲੀ ਖ਼ਬਰ ਭਾਜਪਾ ਵੱਲੋਂ ਗੁਰੂ ਰਵਿਦਾਸ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਜਾਰੀ
Ad Position 24
No active advertisement