06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਲੇਰ ਸਕੂਲ ਵਿਖੇ ਪੰਜਾਬੀ ਨਾਟਕ ਮੁਕਾਬਲਾ ਕਰਵਾਇਆ

ਭਗਤਾ ਭਾਰੀਕਾ, 5 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਪੰਜਾਬੀ ਨਾਟਕ ‘ਸੰਸਕਾਰਾਂ ਦਾ ਡੁੱਬਦਾ ਸੂਰਜ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਨਾਟਕ ਮੁਕਾਬਲੇ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਅਦਾਕਾਰੀ ਦਾ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਮਾਤਾ ਬਲਜਿੰਦਰ ਕੌਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਨਾਟਕ ਦੀ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ 06-08-2026
ਭਗਤਾ ਭਾਰੀਕਾ, 5 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਪੰਜਾਬੀ ਨਾਟਕ ‘ਸੰਸਕਾਰਾਂ ਦਾ ਡੁੱਬਦਾ ਸੂਰਜ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਨਾਟਕ ਮੁਕਾਬਲੇ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਅਦਾਕਾਰੀ ਦਾ ਪ੍ਰਦਰਸ਼ਨ ਕੀਤਾ ਗਿਆ। ਮੁਕਾਬਲੇ ਵਿਚ ਹਿਮਾਲਿਆ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸ਼ਿਵਾਲਿਕ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਸਤਲੁਜ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਅਤੇ ਪ੍ਰਿੰਸੀਪਲ ਡਾ: ਅਰਵਿੰਦ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਰਚਨਾਤਮਕਤਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਨੂੰ ਵਧਾਉਂਦੀਆਂ ਹਨ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵਲੋਂ ਸਾਰੇ ਭਾਗੀਦਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ। ਇਹ ਪੰਜਾਬੀ ਨਾਟਕ ਮੁਕਾਬਲਾ ਸਕੂਲ ਲਈ ਇਕ ਯਾਦਗਾਰ ਅਤੇ ਸਫ਼ਲ ਪ੍ਰੋਗਰਾਮ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਹੁਣ ਪੰਜਾਬ ਦੇ ਵਿਦਿਆਰਥੀ ਵਾਇਆ ਦੁਬਈ ਜਾ ਸਕਣਗੇ ਕੈਨੇਡਾ-ਡਾਇਰੈਕਟਰ ਗੁਰਵੀਰ ਸਿੰਘ ਅਗਲੀ ਖ਼ਬਰ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਨੇ ਸੀਵਰੇਜ ਓਵਰਫਲੋਅ ਨੂੰ ਹੱਲ ਕਰਨ ਲਈ ਨਿੱਜੀ ਖਰਚੇ ‘ਤੇ ਸਕਸ਼ਨ ਮਸ਼ੀਨ ਦਾ ਕੀਤਾ ਪ੍ਰਬੰਧ
Ad Position 24
No active advertisement