06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਐਮ. ਏ. ਰਾਜਨੀਤੀ ਸ਼ਾਸਤਰ (ਸਮੈਸਟਰ-ਚੌਥਾ) ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ ਏ ਵੀ ਕਾਲਜ ਬਠਿੰਡਾ ਦੇ ਐਮ. ਏ.

Ad Position 21
No active advertisement
ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ। ਅਜੀਤ ਤਸਵੀਰਾਂ 06-08-2026
ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ ਏ ਵੀ ਕਾਲਜ ਬਠਿੰਡਾ ਦੇ ਐਮ. ਏ. ਰਾਜਨੀਤੀ ਸ਼ਾਸਤਰ (ਸਮੈਸਟਰ-ਚੌਥਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸ਼ਰਨਜੀਤ ਕੌਰ ਅਤੇ ਮਹਿਕਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਗੁਰਪ੍ਰੀਤ ਸਿੰਘ ਅਤੇ ਰਜਿੰਦਰੀ ਸ਼ਰਮਾ ਨੇ ਦੂਜਾ ਸਥਾਨ, ਜਦਕਿ ਗੁਰਜੰਟ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਵਿਭਾਗ ਦੇ ਅਧਿਆਪਕਾਂ ਨੂੰ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਯੋਗ ਮਾਰਗਦਰਸ਼ਨ ਅਤੇ ਮਿਹਨਤ ਸਦਕਾ ਹੀ ਇਹ ਸਫ਼ਲਤਾ ਸੰਭਵ ਹੋਈ ਹੈ। ਕਾਲਜ ਦੇ ਪ੍ਰਿੰਸੀਪਲ ਡਾ: ਰਾਜੀਵ ਕੁਮਾਰ ਸ਼ਰਮਾ ਨੇ ਐਮ. ਏ. ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਚੰਡੀਗੜ੍ਹ ਵਿਖੇ ਮਹਾਂ ਰੈਲੀ 7 ਨੂੰ ਅਗਲੀ ਖ਼ਬਰ ਪਿੰਡ ਹਰਰਾਏਪੁਰ ਵਿਖੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਹੋਏ ਸ਼ਾਮਿਲ
Ad Position 24
No active advertisement