ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਾ ਲਹਿਰਾ ਬੇਗਾ ਪੁੱਜਣ ’ਤੇ ਭਰਵਾਂ ਸਵਾਗਤ
ਲਹਿਰਾ ਮੁਹੱਬਤ, 5 ਅਗਸਤ (ਸੁਖਪਾਲ ਸਿੰਘ ਸੁੱਖੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਹੁਮਤ ਨਾਲ ਚੁਣੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ ਦਾ ਅੱਜ ਲਹਿਰਾ ਬੇਗਾ ਵਿਖੇ ਬਲਾਕ ਸੰਮਤੀ ਮੈਂਬਰ ਬਲਵੰਤ ਸਿੰਘ ਦੇ ਗ੍ਰਹਿ ਪੁੱਜਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਿਰੋਪਾਓ ਭੇਂਟ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪੂਹਲੀ ਜੋਨ ਲਹਿਰਾ ਖਾਨਾ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਕੰਮ ਕਰਨ ਦੀ ਹੱਲਾਸ਼ੇਰੀ ਦਿੱਤੀ।
ਲਹਿਰਾ ਬੇਗਾ ਵਿਖੇ ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੂੰ ਬਲਾਕ ਸੰਮਤੀ ਮੈਂਬਰ ਬਲਵੰਤ ਸਿੰਘ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਸਿਰੋਪਾਓ ਭੇਂਟ ਕਰਕੇ ਸਵਾਗਤ ਕਰਦੇ ਹੋਏ। ਤਸਵੀਰ: ਸੁਖਪਾਲ ਸਿੰਘ ਸੁੱਖੀ
06-08-2026