ਖੇਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ- ਵਿਧਾਇਕ ਬਲਕਾਰ ਸਿੰਘ ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਬਣਨ ’ ਤੇ ਡਾ . ਜਗਸੀਰ ਸਿੰਘ ਵੈਦ ਦਾ ਮਹਿਰਾਜ ਵਿਖੇ ਭਰਵਾਂ ਸਵਾਗਤ
ਮਹਿਰਾਜ, 5 ਅਗਸਤ (ਸੁਖਪਾਲ ਮਹਿਰਾਜ)- ਪੰਜਾਬ ਸਰਕਾਰ ਵਲੋਂ ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਡਾ. ਜਗਸੀਰ ਸਿੰਘ ਵੈਦ ਮਹਿਰਾਜ ਦਾ ਨਗਰ ਮਹਿਰਾਜ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਹਾਰ ਪਾ ਕੇ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।
ਮਹਿਰਾਜ, 5 ਅਗਸਤ (ਸੁਖਪਾਲ ਮਹਿਰਾਜ)- ਪੰਜਾਬ ਸਰਕਾਰ ਵਲੋਂ ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਡਾ. ਜਗਸੀਰ ਸਿੰਘ ਵੈਦ ਮਹਿਰਾਜ ਦਾ ਨਗਰ ਮਹਿਰਾਜ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਹਾਰ ਪਾ ਕੇ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਡਾ. ਵੈਦ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡਾ. ਜਗਸੀਰ ਸਿੰਘ ਵੈਦ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪ ਕੇ ਯੋਗ ਅਤੇ ਮਿਹਨਤੀ ਵਿਅਕਤੀ ਦਾ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਵੈਦ ਆਪਣੇ ਤਜਰਬੇ ਅਤੇ ਸਮਰਪਣ ਨਾਲ ਖਿਡਾਰੀਆਂ ਦੀ ਭਲਾਈ ਲਈ ਕੰਮ ਕਰਨਗੇ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਵਿਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਸਪੋਰਟਸ ਵੈੱਲਫੇਅਰ ਬੋਰਡ ਖਿਡਾਰੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗਾ। ਚੇਅਰਮੈਨ ਡਾ. ਜਗਸੀਰ ਸਿੰਘ ਵੈਦ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ, ਪਾਰਟੀ ਹਾਈਕਮਾਂਡ ਅਤੇ ਸਮੂਹ ਪਾਰਟੀ ਵਰਕਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਜਤਾਏ ਵਿਸ਼ਵਾਸ ‘ਤੇ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਖਰਾ ਉਤਰਨਗੇ। ਇਸ ਮੌਕੇ ਨਗਰ ਗੁਰਦੁਆਰਾ ਗੁੰਮਟਸਰ ਮਾੜੀ ਮਹਿਰਾਜ ਦੇ ਮੁੱਖ ਸੇਵਾਦਾਰ ਬਾਬਾ ਹਰਿੰਦਰਪਾਲ ਸਿੰਘ, ਪੀ.ਏ. ਸੁੱਖੀ ਮੱਲੂਆਣਾ, ਹਰਮਨ ਸਿੰਘ, ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ, ਹੈਪੀ ਮਹਿਰਾਜ, ਬੂਰਾ ਸਿੰਘ ਨੰਬਰਦਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਹਿਰਾਜ ਦੇ ਇੰਚਾਰਜ ਪ੍ਰਿੰਸੀਪਲ ਕ੍ਰਿਸ਼ਨ ਲਾਲ, ਅਧਿਆਪਕ ਪ੍ਰਦੀਪ ਸਿੰਘ, ਹੈਪੀ ਰਾਮਪੁਰਾ, ਸਾਬਕਾ ਫ਼ੌਜੀ ਮਹਿੰਦਰ ਸਿੰਘ, ਜੱਗੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਤਵੰਤੇ ਹਾਜ਼ਰ ਸਨ।