ਗੁਰੂ ਕਾਂਸ਼ੀ ਸਕੂਲ ਭਗਤਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਭਗਤਾ ਭਾਈਕਾ, 5 ਅਗਸਤ (ਸੁਖਪਾਲ ਸਿੰਘ ਸੋਨੀ)-ਸੀ. ਐਮ.
ਭਗਤਾ ਭਾਈਕਾ, 5 ਅਗਸਤ (ਸੁਖਪਾਲ ਸਿੰਘ ਸੋਨੀ)-ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬ ਦੇ ਲੋਕ ਵਿਰਸੇ ਅਤੇ ਸੱਭਿਆਚਾਰ ਨੂੰ ਰਵਾਇਤੀ ਢੰਗ ਨਾਲ ਬੜੇ ਹੀ ਸੋਹਣੇ-ਸੋਹਣੇ ਰੰਗ ਬਿਰੰਗੇ ਪੰਜਾਬੀ ਪਹਿਰਾਵੇ ਪਹਿਨ ਕੇ ਅਤੇ ਗਿੱਧਾ, ਬੋਲੀਆਂ, ਲੋਕ ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਮਨਾਇਆ ਗਿਆ। ਸਕੂਲੀ ਵਿਦਿਆਰਥਣਾਂ ਨੇ ਖੂਬਸੂਰਤ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਕੇ ਵਿਦਿਆਰਥਣਾਂ ਨੇ ਸਭ ਦਾ ਮਨ ਮੋਹ ਲਿਆ । ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਰੀਤੀ-ਰਿਵਾਜਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਖਿਆ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸੱਭਿਆਚਾਰ ਪ੍ਰਤੀ ਪਿਆਰ ਨੂੰ ਹੋਰ ਮਜ਼ਬੂਤ ਅਤੇ ਪੱਕਾ ਕਰਦੇ ਹਨ। ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਇਸ ਸਮੇਂ ਸਕੂਲ ਨੂੰ ਰਵਾਇਤੀ ਸਜਾਵਟ ਨਾਲ ਸ਼ਿੰਗਾਰਿਆ ਗਿਆ ਸੀ। ਇਸ ਪ੍ਰੋਗਰਾਮ ਵਿਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ।