05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ

ਮਾਨਸਾ, 5 ਅਗਸਤ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ ਬਲਾਕ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਲ ਭਵਨ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ 1 ਸਤੰਬਰ ਨੂੰ ਸੰਯੁਕਤ ਮੋਰਚੇ ਵਲੋਂ 5 ਫ਼ਸਲਾਂ ‘ਤੇ ਐਮ.

Ad Position 21
No active advertisement
ਮਾਨਸਾ ਵਿਖੇ ਭਾਕਿਯੂ (ਡਕੌਂਦਾ) ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਹਿੰਦਰ ਸਿੰਘ ਭੈਣੀਬਾਘਾ। ਤਸਵੀਰ : ਸੇਮੀ ਮਾਨਸਾ 06-08-2026
ਮਾਨਸਾ, 5 ਅਗਸਤ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ ਬਲਾਕ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਲ ਭਵਨ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ 1 ਸਤੰਬਰ ਨੂੰ ਸੰਯੁਕਤ ਮੋਰਚੇ ਵਲੋਂ 5 ਫ਼ਸਲਾਂ ‘ਤੇ ਐਮ. ਐਸ. ਪੀ. ਲਾਗੂ ਕਰਨ, ਕਿਸਾਨਾਂ, ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਵਾਉਣ ਅਤੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਲਗਾਇਆ ਜਾਵੇਗਾ, ਜਿਸ ‘ਚ ਜਥੇਬੰਦੀਆਂ ਦੇ ਕਾਰਕੁਨ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਗਰੀਬ ਪਰਿਵਾਰ ਨੇ ਬੈਂਕ ਤੋਂ ਕਰਜ਼ਾ ਲਿਆ ਸੀ, ਜਿਸ ਦੀਆਂ ਕਿਸ਼ਤਾਂ ਲਗਾਤਾਰ ਭਰਦਾ ਰਿਹਾ ਪਰ ਕੁਝ ਕਾਰਨਾਂ ਕਰ ਕੇ ਕਿਸ਼ਤਾਂ ਟੁੱਟ ਗਈਆਂ। ਇਸੇ ਦੇ ਚੱਲਦਿਆਂ ਬੈਂਕ ਵਲੋਂ ਘਰ ਦੀ ਕੁਰਕੀ ਕਰ ਕੇ ਮਾਲਕੀ ਕਿਸੇ ਹੋਰ ਨੂੰ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਕਈ ਵਾਰ ਮਿਲਣ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 9 ਅਗਸਤ ਨੂੰ ਥਾਣਾ ਸ਼ਹਿਰੀ ਬੁਢਲਾਡਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਸੱਦਾ ਸਿੰਘ ਵਾਲਾ, ਕੁਲਵਿੰਦਰ ਸਿੰਘ, ਟਹਿਲ ਸਿੰਘ, ਕੁਲਵੰਤ ਸਿੰਘ, ਰਾਜ ਸਿੰਘ, ਕੁਲਵਿੰਦਰ ਕੌਰ, ਕਰਮ ਸਿੰਘ, ਲਵਪ੍ਰੀਤ ਸਿੰਘ, ਸ਼ਿੰਦਰਪਾਲ ਸਿੰਘ, ਮਨਜੀਤ ਸਿੰਘ, ਸੁੱਖੀ ਸਿੰਘ, ਜਗਵੀਰ ਸਿੰਘ, ਬਿੰਦਰ ਸਿੰਘ ਭੈਣੀਬਾਘਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਬਾਸਕਟਬਾਲ ਮੁਕਾਬਲਿਆਂ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦੋ ਮਹੀਨੇ ਪਹਿਲਾਂ ਬਣੀ ਝਲੋਆ ਮੰਡੀ ਬੋਰਡ ਦੀ ਟਾਈਲਾਂ ਵਾਲੀ ਸੜਕ ਕਈ ਥਾਵਾਂ ਤੋਂ ਧੱਸੀ * ਲੋਕਾਂ ਨੇ ਨਿਰਮਾਣ ਦੀ ਗੁਣਵੱਤ...
Ad Position 24
No active advertisement