05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜ਼ੋਨ ਪੱਧਰੀ ਬਾਸਕਟਬਾਲ ਮੁਕਾਬਲਿਆਂ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬੁਢਲਾਡਾ, 5 ਅਗਸਤ (ਸਵਰਨ ਸਿੰਘ ਰਾਹੀ)- ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਜਾਰੀ ਜ਼ੋਨ ਪੱਧਰੀ ਮੁਕਾਬਲਿਆਂ ‘ਚ ਜ਼ੋਨ ਬੋਹਾ ਦੇ ਬਾਸਕਟਬਾਲ ਮੁਕਾਬਲਿਆਂ ‘ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ‘ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਅੰਡਰ-14 ਸਾਲ (ਲੜਕੇ) ‘ਚ ਜਿੰਦਲ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਥਾਨ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕਮਵਾਲਾ ਦੂਜੇ ਸਥਾਨ ‘ਤੇ ਰਿਹਾ।

Ad Position 21
No active advertisement
ਜ਼ੋਨ ਪੱਧਰੀ ਬਾਸਕਟਬਾਲ ਮੁਕਾਬਲਿਆਂ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀ ਪ੍ਰਬੰਧਕਾਂ ਨਾਲ। ਤਸਵੀਰ : ਟੋਨੀ ਬੁਢਲਾਡਾ 06-08-2026
ਬੁਢਲਾਡਾ, 5 ਅਗਸਤ (ਸਵਰਨ ਸਿੰਘ ਰਾਹੀ)- ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਜਾਰੀ ਜ਼ੋਨ ਪੱਧਰੀ ਮੁਕਾਬਲਿਆਂ ‘ਚ ਜ਼ੋਨ ਬੋਹਾ ਦੇ ਬਾਸਕਟਬਾਲ ਮੁਕਾਬਲਿਆਂ ‘ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ‘ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਅੰਡਰ-14 ਸਾਲ (ਲੜਕੇ) ‘ਚ ਜਿੰਦਲ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਥਾਨ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕਮਵਾਲਾ ਦੂਜੇ ਸਥਾਨ ‘ਤੇ ਰਿਹਾ। ਲੜਕੇ ਅੰਡਰ-17 ਸਾਲ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕਮਵਾਲਾ ਨੇ ਪਹਿਲਾ ਅਤੇ ਜਿੰਦਲ ਇੰਟਰਨੈਸ਼ਨਲ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਸਾਲ (ਲੜਕੇ) ‘ਚ ਜਿੰਦਲ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਥਾਨ ਹਾਸਲ ਕਰ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-19 ਸਾਲ (ਲੜਕੀਆਂ) ‘ ਚ ਵੀ ਜਿੰਦਲ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਥਾਨ ਜਦਕਿ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ, ਨਿਸ਼ਾਂਤ ਜੈਨ ਅਤੇ ਪ੍ਰਿੰਸੀਪਲ ਰਾਜਨ ਖੁਰਾਨਾ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਕੋਚਾਂ ਦੇ ਸੁਚੱਜੇ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਕੂਲ ਦੇ ਖਿਡਾਰੀ ਆਉਣ ਵਾਲੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ‘ਚ ਵੀ ਇਸੇ ਜਜ਼ਬੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਆਪਣੇ ਮਾਪਿਆਂ ਅਤੇ ਸਮੂਹ ਇਲਾਕੇ ਦਾ ਨਾਂਅ ਹੋਰ ਉੱਚਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੈਨਿਕਾਂ ਮਸਲਿਆਂ ਦਾ ਹੱਲ ਕਰਨ ਲਈ ਐਸ ਡੀ ਐਮ ਪੱਧਰ ’ਤੇ ਵੀ ਕੀਤੀ ਜਾਵੇਗੀ ਬੈਠਕ-ਸਹਾਇਕ ਕਮਿਸ਼ਨਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ
Ad Position 24
No active advertisement