06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵੀਹ ਤੋਂ ਵੱਧ ਸਕੂਲਾਂ ਦੀਆਂ ਲੈਪਸ ਹੋਈਆਂ ਗ੍ਰਾਂਟਾਂ ਮੁੜ ਮਿਲਣ ਦੇ ਬਾਵਜੂਦ ਨਹੀਂ ਹੋ ਰਹੀਆਂ ਜਾਰੀ

ਬਠਿੰਡਾ, 6 ਅਗਸਤ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹੇ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੀਆਂ ਦੀਆਂ ਲੈਪਸ ਹੋਈਆਂ ਗ੍ਰਾਂਟਾਂ ਮੁੜ ਪ੍ਰਾਪਤ ਹੋਣ ਦੇ ਬਾਵਜੂਦ ਸਬੰਧਿਤ ਸਕੂਲਾਂ ਨੂੰ ਜਾਰੀ ਨਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ( ਸੈਕੰਡਰੀ) ਨਾਲ ਮੁਲਾਕਾਤ ਕਰਦਿਆਂ ਕੱਲ੍ਹ ਤੱਕ ਗ੍ਰਾਂਟਾਂ ਜਾਰੀ ਨਾ ਹੋਣ ’ਤੇ ਡੀ. ਈ.

Ad Position 21
No active advertisement
ਅਜੀਤ ਡੈਸਕ 07-08-2026
ਬਠਿੰਡਾ, 6 ਅਗਸਤ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹੇ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੀਆਂ ਦੀਆਂ ਲੈਪਸ ਹੋਈਆਂ ਗ੍ਰਾਂਟਾਂ ਮੁੜ ਪ੍ਰਾਪਤ ਹੋਣ ਦੇ ਬਾਵਜੂਦ ਸਬੰਧਿਤ ਸਕੂਲਾਂ ਨੂੰ ਜਾਰੀ ਨਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ( ਸੈਕੰਡਰੀ) ਨਾਲ ਮੁਲਾਕਾਤ ਕਰਦਿਆਂ ਕੱਲ੍ਹ ਤੱਕ ਗ੍ਰਾਂਟਾਂ ਜਾਰੀ ਨਾ ਹੋਣ ’ਤੇ ਡੀ.ਈ.ਓ. ਦਫ਼ਤਰ ਦਾ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ ਹੈ। ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਜਨਰਲ ਸਕੱਤਰ ਗੁਰਮੇਲ ਮਲਕਾਣਾ ਨੇ ਦੱਸਿਆ ਕਿ 2025-26 ਦੀਆਂ 20 ਤੋਂ ਵੱਧ ਸਕੂਲਾਂ ਦੀਆਂ ਗ੍ਰਾਂਟਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਦੀ ਅਣਗਹਿਲੀ ਕਾਰਨ ਲੈਪਸ ਹੋ ਗਈਆਂ ਸਨ, ਜੋ ਹੁਣ ਵਿਭਾਗ ਨੂੰ ਮੁੜ ਪ੍ਰਾਪਤ ਹੋ ਚੁੱਕੀਆਂ ਹਨ ਪਰ ਫਿਰ ਵੀ ਸਬੰਧਿਤ ਸਕੂਲਾਂ ਨੂੰ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ ਗ੍ਰਾਂਟਾਂ ਨਾਲ ਸਬੰਧਿਤ ਸਾਰੇ ਵਿਕਾਸ ਕਾਰਜ ਕਾਫ਼ੀ ਸਮਾਂ ਪਹਿਲਾਂ ਮੁਕੰਮਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਬਿੱਲ ਵੀ ਦਸੰਬਰ 2025 ’ਚ ਡੀ.ਈ.ਓ. ਦਫ਼ਤਰ ’ਚ ਜਮ੍ਹਾਂ ਕਰਵਾ ਦਿੱਤੇ ਸਨ ਪਰ ਰਕਮ ਜਾਰੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸਕੂਲਾਂ ਨੂੰ ਮਟੀਰੀਅਲ ਸਪਲਾਈ ਕਰਨ ਵਾਲੀਆਂ ਫ਼ਰਮਾਂ ਲਗਾਤਾਰ ਆਪਣੇ ਭੁਗਤਾਨ ਦੀ ਮੰਗ ਕਰ ਰਹੀਆਂ ਹਨ ਤੇ ਇਸ ਕਾਰਨ ਸਕੂਲ ਮੁਖੀਆਂ ਨੂੰ ਲਗਾਤਾਰ ਮਾਨਸਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਗੈਰ-ਮੌਜੂਦਗੀ ’ਚ ਉਨ੍ਹਾਂ ਦੇ ਅਮਲੇ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਕੱਲ ਤੱਕ ਗ੍ਰਾਂਟਾਂ ਜਾਰੀ ਕੀਤੀਆਂ ਜਾਣ, ਨਹੀਂ ਤਾਂ 10 ਅਗਸਤ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਅੰਮ੍ਰਿਤਪਾਲ ਮਾਨ, ਗੁਰਵਿੰਦਰ ਸਿੰਘ, ਹਰਬੰਸ ਮਲਕਾਣਾ, ਗੁਰਪਾਲ ਸਿੰਘ, ਅਵਤਾਰ ਮਲੂਕਾ ਤੇ ਸੁਨੀਲ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਬਜ਼ੀਆਂ ਤੇ ਫਲਾਂ ਦੇ ਭਾਅ ਅਸਮਾਨੀ ਚੜ੍ਹੇ, ਫਲ ਅਤੇ ਸਬਜ਼ੀਆਂ ਦੀ ਖ਼ਰੀਦਦਾਰੀ ਕਰਨ ਲਈ ਆਮ ਨਾਗਰਿਕ ਬੇਵੱਸ ਅਗਲੀ ਖ਼ਬਰ ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਦੌਰਾਨ ਪਿੰਡਾਂ ’ਚ ਰੋਸ ਮਾਰਚ
Ad Position 24
No active advertisement