-ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਇਕ ਔਰਤ ਸਣੇ 4 ਵਿਅਕਤੀ ਗ੍ਰਿਫ਼ਤਾਰ 23.31 ਹੈਰੋਇਨ ਅਤੇ 6300 ਨਸ਼ੀਲੇ ਕੈਪਸੂਲ ਬਰਾਮਦ
ਬਠਿੰਡਾ, 6 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਣੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 23. 31 ਗ੍ਰਾਮ ਹੈਰੋਇਨ ਅਤੇ 6300 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।
ਬਠਿੰਡਾ, 6 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਣੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 23.31 ਗ੍ਰਾਮ ਹੈਰੋਇਨ ਅਤੇ 6300 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਰਨੈਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਮਾਲ ਗੁਦਾਮ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3.31 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਵੀਨ ਕੁਮਾਰ ਵਾਸੀ ਪਰਸ ਰਾਮ ਨਗਰ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਸਹਾਇਕ ਥਾਣੇਦਾਰ ਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਰਾਜੂ ਸਿੰਘ ਨਾਮੀ ਵਿਅਕਤੀ ਵਾਸੀ ਬੇਅੰਤ ਨਗਰ ਬਠਿੰਡਾ ਨੂੰ ਜਲ ਸਪਲਾਈ ਵਿਭਾਗ ਦਫ਼ਤਰ, ਭਾਗੂ ਰੋਡ ਪਾਸੋਂ 14 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ‘ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਪ੍ਰਦੀਪ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਥਾਣਾ ਕੈਂਟ ਪੁਲਿਸ ਨੇ ਜਗਜੀਤ ਸਿੰਘ ਨਾਮ ਦੇ ਵਿਅਕਤੀ ਵਾਸੀ ਗੋਬਿੰਦਪੁਰਾ ਭਲੇਰੀਆ ਨੂੰ ਗੋਬਿੰਦਪੁਰਾ ਹੱਦ ਪਾਸੋਂ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ‘ਤੇ ਨਸ਼ਾ ਰੋਕੂ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। 6300 ਨਸ਼ੀਲੇ ਕੈਪਸੂਲ ਬਰਾਮਦ- ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਬਠਿੰਡਾ ਪੁਲਿਸ ਵਲੋਂ ਇਕ ਔਰਤ ਨੂੰ 6300 ਨਸ਼ੀਲੇ ਕੈਪਸੂਲਾਂ (ਪਰੈਗਾਬਲਿਨ) ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਪੁਲਿਸ ਅਧਿਕਾਰੀ ਅਮਰੀਕ ਸਿੰਘ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਸੁਮਨਦੀਪ ਕੌਰ ਨਾਮ ਦੀ ਔਰਤ ਵਾਸੀ ਪਿੰਡ ਕਾਲਝਰਾਣੀ ਨੂੰ ਮੁਲਤਾਨੀਆ ਪੁਲ ਨੇੜਿਓਂ 6300 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ‘ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।