06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਗਵੰਤ ਮਾਨ ਦੀ ਇਮਾਨਦਾਰ ਛਵੀਂ ਕਾਰਨ ਲੋਕ ਦੁਬਾਰਾ ਸਰਕਾਰ ਬਣਾਉਣ ਲਈ ਤੱਤਪਰ- ਚੇਅਰਮੈਨ ਮਾਨ

ਭਗਤਾ ਭਾਈ ਕਾ, 06 ਅਗਸਤ (ਸੁਖਪਾਲ ਸਿੰਘ ਸੋਨੀ)- ਹਲਕਾ ਰਾਮਪੁਰਾ ਫੂਲ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਹਮੀਰਗੜ੍ਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਹਲਕੇ ਅਧੀਨ ਪਿੰਡਾਂ ਦੇ ਪ੍ਰੋਗਰਾਮ ਵਿਚ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Ad Position 21
No active advertisement
ਪਿੰਡ ਹਮੀਰਗੜ੍ਹ ਵਿਖੇ ‘ਲੋਕ ਮਿਲਣੀ’ ਦੌਰਾਨ ਮੁਸ਼ਕਲਾਂ ਸੁਣਦੇ ਹੋਏ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ। ਤਸਵੀਰ : ਸੁਖਪਾਲ ਸਿੰਘ ਸੋਨੀ 07-08-2026
ਭਗਤਾ ਭਾਈ ਕਾ, 06 ਅਗਸਤ (ਸੁਖਪਾਲ ਸਿੰਘ ਸੋਨੀ)- ਹਲਕਾ ਰਾਮਪੁਰਾ ਫੂਲ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਹਮੀਰਗੜ੍ਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਹਲਕੇ ਅਧੀਨ ਪਿੰਡਾਂ ਦੇ ਪ੍ਰੋਗਰਾਮ ਵਿਚ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਿੰਡ ਹਮੀਰਗੜ੍ਹ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪਿੰਡ ਵਾਸੀਆਂ ਵਿਚਕਾਰ ਬੈਠ ਕੇ ਉਨ੍ਹਾਂ ਦੇ ਦੁਖੜੇ ਸੁਣੇ ਅਤੇ ਬਹੁਤੇ ਕੰਮ ਮੌਕੇ ’ਤੇ ਉੱਚ ਅਧਿਕਾਰੀਆਂ ਨੂੰ ਫ਼ੋਨ ਕਰਕੇ ਹੱਲ ਕਰਵਾਏ ਅਤੇ ਕੁੱਝ ਪੰਚਾਇਤ ਨਾਲ ਜੁੜੀਆਂ ਸਮੱਸਿਆਵਾਂ ਗਲੀਆਂ, ਨਾਲੀਆਂ, ਸੀਵਰੇਜ ਅਤੇ ਛੱਪੜ ਦੇ ਪਾਣੀ ਨੂੰ ਲੈਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਚੇਅਰਮੈਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਹ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਪਿਆਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰ ਕੇ ਸੂਬੇ ਦੀ ਸੇਵਾ ਵਿਚ ਲਗਾਤਾਰ ਜੁਟੀ ਰਹੇਗੀ। ਚੇਅਰਮੈਨ ਮਾਨ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖ਼ੁਸ਼ਹਾਲ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਛਵੀਂ ਕਾਰਨ ਪੰਜਾਬ ਦੇ ਲੋਕ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਪਿੰਡ ਹਮੀਰਗੜ੍ਹ ਦੇ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ: ਸ਼ੂਟਿੰਗ, ਵਾਲੀਬਾਲ ਤੇ ਬਾਸਕਿਟਬਾਲ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਨੇ ਸਾਇੰਸ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦਾ ਜਸ਼ਨ ਮਨਾਇਆ
Ad Position 24
No active advertisement