06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਚੋਰੀ ਕੀਤੇ ਸੋਨਾ ਚਾਂਦੀ ਦੇ ਗਹਿਣੇ

ਬਠਿੰਡਾ, 6 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੇ ਇਲਾਕੇ ‘ਚ ਚੋਰਾਂ ਨੇ ਪਰਸ ਰਾਮ ਨਗਰ ਸਥਿਤ ਇਕ ਘਰ ਅੰਦਰ ਦਾਖਲ ਹੋ ਕੇ ਸੋਨਾ-ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰਕ ਅਨੁਸਾਰ ਗਹਿਣੇ ਦੀ ਕੁਲ ਕੀਮਤ 3 ਲੱਖ ਰੁਪਏ ਦੇ ਕਰੀਬ ਬਣਦੀ ਹੈ।

Ad Position 21
No active advertisement
ਅਜੀਤ ਡੈਸਕ 07-08-2026
ਬਠਿੰਡਾ, 6 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੇ ਇਲਾਕੇ ‘ਚ ਚੋਰਾਂ ਨੇ ਪਰਸ ਰਾਮ ਨਗਰ ਸਥਿਤ ਇਕ ਘਰ ਅੰਦਰ ਦਾਖਲ ਹੋ ਕੇ ਸੋਨਾ-ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰਕ ਅਨੁਸਾਰ ਗਹਿਣੇ ਦੀ ਕੁਲ ਕੀਮਤ 3 ਲੱਖ ਰੁਪਏ ਦੇ ਕਰੀਬ ਬਣਦੀ ਹੈ। ਚੋਰਾਂ ਨੇ ਉਸ ਸਮੇਂ ਘਰ ਨੂੰ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਘਰ ਵਿਚ ਮੌਜੂਦ ਨਹੀਂ ਸਨ। ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਜੁੱਟ ਗਈ ਹੈ। ਦੱਸਣਾ ਬਣਦਾ ਹੈ ਕਿ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬਠਿੰਡਾ ਦੇ ਪਰਸ ਰਾਮ ਨਗਰ ਦੇ ਰਹਿਣ ਵਾਲੇ ਮਨੀਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਵਿਦੇਸ਼ ਤੋਂ ਵਾਪਸ ਆ ਰਹੇ ਸਨ। ਉਨ੍ਹਾਂ ਨੂੰ ਲੈਣ ਲਈ ਉਹ ਆਪਣੇ ਪੂਰੇ ਪਰਿਵਾਰ ਸਮੇਤ ਬੁੱਧਵਾਰ ਸ਼ਾਮ ਬਠਿੰਡਾ ਤੋਂ ਦਿੱਲੀ ਹਵਾਈ ਅੱਡੇ ਗਏ ਹੋਏ ਸਨ। ਜਦੋਂ ਸਵੇਰੇ ਪਰਿਵਾਰ ਵਾਪਸ ਘਰ ਪੁੱਜਿਆ ਤਾਂ ਘਰ ਦਾ ਮੁੱਖ ਦਰਵਾਜ਼ਾ ਖੋਲ੍ਹਦੇ ਹੀ ਅੰਦਰ ਖਿੱਲਰਿਆਂ ਸਮਾਨ ਦੇਖ ਉਨ੍ਹਾਂ ਦੇ ਹੋਸ਼ ਉੱਡ ਗਏ। ਘਰ ਅੰਦਰ ਪਈਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਪੀੜਤ ਨੇ ਦੱਸਿਆ ਕਿ ਚੋਰ ਘਰ ਦੇ ਪਿਛਲੇ ਪਾਸੇ ਦੀ ਖਿੜਕੀ ਤੋੜ ਕੇ ਅੰਦਰ ਦਾਖਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਅਲਮਾਰੀਆਂ ਦੀ ਭੰਨ-ਤੋੜ ਕਰਕੇ ਸਮਾਨ ਖਿਲਾਰ ਦਿੱਤਾ ਅਤੇ ਅਲਮਾਰੀ ਵਿਚ ਰੱਖੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਮਨੀਸ਼ ਕੁਮਾਰ ਦੇ ਅਨੁਸਾਰ ਚੋਰੀ ਹੋਇਆ ਸਮਾਨ ਜਿਨ੍ਹਾਂ ਵਿਚ ਕੜਾ, ਛਾਪਾਂ, ਵਾਲੀਆਂ, ਚਾਂਦੀ ਸਿੱਕੇ ਅਤੇ ਚਾਂਦੀ ਦੇ ਗਹਿਣੇ ਸਨ। ਗਹਿਣਿਆਂ ਦੀ ਕੁਲ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਉਪਰੰਤ ਪਹੁੰਚੇ ਥਾਣਾ ਕੈਨਾਲ ਕਾਲੋਨੀ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਘਰ ਦੇ ਨੇੜੇ ਗਲੀ ਵਿਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕਰਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 65 ਲੱਖ ਦੀ ਠੱਗੀ ਮਾਰਨ ’ਤੇ 5 ਲੋਕਾਂ ਖਿਲਾਫ਼ ਮਾਮਲਾ ਦਰਜ
Ad Position 24
No active advertisement