06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੀ. ਏ. ਯੂ., ਖੇਤੀਬਾੜੀ ਸੰਸਥਾਨ ’ਚ ‘ਨੈਤਿਕ ਕਦਰਾਂ-ਕੀਮਤਾਂ ਤੇ ਆਚਾਰ ਸੰਹਿਤਾ’ ਵਿਸ਼ੇ ’ਤੇ ਲੈਕਚਰ

ਬਠਿੰਡਾ, 6 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਸੰਸਥਾਨ, ਬਠਿੰਡਾ ਵਿਖੇ ਬੀ. ਐਸ.

Ad Position 21
No active advertisement
ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਆਚਾਰ ਸੰਹਿਤਾ ਵਿਸ਼ੇ ‘ਤੇ ਲੈਕਚਰ ਦਿੰਦੇ ਹੋਏ ਪ੍ਰੋਫੈਸਰ। ਤਸਵੀਰ: ਲਵਲੀ 07-08-2026
ਬਠਿੰਡਾ, 6 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਸੰਸਥਾਨ, ਬਠਿੰਡਾ ਵਿਖੇ ਬੀ. ਐਸ. ਸੀ. ਐਗਰੀਕਲਚਰ (ਆਨਰਜ਼) 2+4 ਸਾਲਾਂ ਪ੍ਰੋਗਰਾਮ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ‘ਨੈਤਿਕ ਕਦਰਾਂ-ਕੀਮਤਾਂ ਤੇ ਆਚਾਰ ਸੰਹਿਤਾ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਸਦਾਚਾਰ ਅਤੇ ਨਿੱਜੀ ਤੇ ਪੇਸ਼ੇਵਰ ਜੀਵਨ ਵਿਚ ਜ਼ਿੰਮੇਵਾਰ ਵਿਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਹ ਪ੍ਰੋਗਰਾਮ ਐਸੋਸੀਏਟ ਡੀਨ ਡਾ. ਅਵਤਾਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਅਕਾਦਮਿਕ ਉਪਲਬਧੀਆਂ ਹਾਸਲ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿਚ ਨੈਤਿਕਤਾ, ਸਮਾਜਿਕ ਜ਼ਿੰਮੇਵਾਰੀ ਅਤੇ ਉੱਚੇ ਚਰਿੱਤਰ ਦਾ ਵਿਕਾਸ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਲੈਕਚਰ ਦੌਰਾਨ ਮੁੱਖ ਵਕਤਾ ਵਜੋਂ ਖੇਤਰੀ ਖੋਜ ਕੇਂਦਰ, ਬਠਿੰਡਾ ਦੇ ਸੇਵਾਮੁਕਤ ਪ੍ਰਿੰਸੀਪਲ ਡਾ. ਜੀ.ਐਸ. ਰੋਮਾਣਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਮਾਨਦਾਰੀ, ਅਨੁਸ਼ਾਸਨ, ਦਇਆ, ਸੱਚਨਿਸ਼ਠਾ, ਆਪਸੀ ਸਤਿਕਾਰ ਅਤੇ ਜ਼ਿੰਮੇਵਾਰੀ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਇਹ ਗੁਣ ਇਕ ਮਜ਼ਬੂਤ ਸ਼ਖ਼ਸੀਅਤ ਦੀ ਨੀਂਹ ਹਨ ਅਤੇ ਵਿਅਕਤੀ ਨੂੰ ਸਮਾਜ ਦਾ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਰੋਮਾਣਾ ਨੇ ਆਪਣੇ ਜੀਵਨ ਅਤੇ ਸੇਵਾ ਦੌਰਾਨ ਦੇ ਤਜਰਬੇ ਵੀ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਉਨ੍ਹਾਂ ਨੂੰ ਸਿੱਖਿਆ, ਕਰੀਅਰ ਅਤੇ ਮਨੁੱਖੀ ਕਦਰਾਂ-ਕੀਮਤਾਂ ਵਿਚਕਾਰ ਸੰਤੁਲਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਵਿਚਾਰਾਂ ਨੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਅਤੇ ਪੇਸ਼ੇਵਰ ਜੀਵਨ ਵਿਚ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਲਵਜੀਤ ਕੌਰ ਨੇ ਡਾ. ਜੀ. ਐਸ. ਰੋਮਾਣਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਪ੍ਰੇਰਨਾਦਾਇਕ ਅਤੇ ਗਿਆਨਵਰਧਕ ਵਿਚਾਰਾਂ ਲਈ ਆਭਾਰ ਪ੍ਰਗਟਾਇਆ। ਪ੍ਰੋਗਰਾਮ ਦੇ ਅੰਤ ਵਿਚ ਪ੍ਰਸ਼ਨ-ਉੱਤਰ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮੁੱਖ ਵਕਤਾ ਤੋਂ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕਰਦੇ ਹੋਏ ਕੀਮਤੀ ਮਾਰਗਦਰਸ਼ਨ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਂਵੜ ਕੈਂਪਾਂ ਦੀ ਸੇਵਾ ਟੀਮ ਦੇ ਨਾਲ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ। ਹਰਿਦੁਆਰ ਤੋਂ ਰਾਮਾਂ ਤੱਕ ਕਾਂਵੜ ਕੈਂਪਾ... ਅਗਲੀ ਖ਼ਬਰ ਸਰਕਾਰੀ ਥਰਮਲਾਂ ਦੇ ਠੇਕਾ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ ਦਾ ਅਸਰ, ਬਿਜਲੀ ਉਤਪਾਦਨ ਘਟਿਆ
Ad Position 24
No active advertisement