ਦੂਨ ਸਕੂਲ ਕਰਾੜਵਾਲਾ ਵਿਖੇ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਚਾਉਕੇ , 7 ਅਗਸਤ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਸਾਉਣ ਦੇ ਮਹੀਨੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ ਗਈ।
ਦ
ਦੂਨ ਪਬਲਿਕ ਸਕੂਲ ਕਰਾੜਵਾਲਾ ਵਿਖੇ ਤੀਆਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸ਼ਬਦ ਗਾਇਨ ਕਰਦੇ ਵਿਦਿਆਰਥੀ। ਅਜੀਤ ਤਸਵੀਰ
08-08-2026
ਚਾਉਕੇ , 7 ਅਗਸਤ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਸਾਉਣ ਦੇ ਮਹੀਨੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ ਗਈ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਟਾਈਨੀ ਪਲੇਅਵੇ ਸਕੂਲ ਮੰਡੀ ਕਲਾਂ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਕਰਾੜਵਾਲਾ ਦੇ ਸਰਪੰਚ ਭੋਲਾ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਕੂਲ ਦੀਆਂ ਵਿਦਿਆਰਥਣਾਂ ਵਲੋਂ ਨਾਟਕ ਰਾਹੀਂ ਕੁੜੀਆਂ ਦੇ ਚਾਵਾਂ ਨੂੰ ਨਾ ਮਾਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਦੇਣ ਦਾ ਸੰਦੇਸ਼ ਦਿੱਤਾ ਗਿਆ। ਇਸ ਉਪਰੰਤ ਬੱਚਿਆਂ ਵਲੋਂ ਭੰਗੜਾ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੀ ਚੇਅਰਪਰਸਨ ਡਾ. ਚਰਨਜੀਤ ਕੌਰ ਢਿੱਲੋਂ ਨੇ ਕਿਹਾ ਕਿ ਤੀਆਂ ਸਾਡਾ ਪੰਜਾਬੀ ਸੱਭਿਆਚਾਰ ਦਾ ਸਭ ਤੋਂ ਸੁੰਦਰ ਤਿਉਹਾਰ ਹੈ। ਪ੍ਰਿੰਸੀਪਲ ਸ੍ਰੀਮਤੀ ਮੀਨਾਕਸ਼ੀ ਚੌਧਰੀ ਨੇ ਵੀ ਬੱਚਿਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਨ ਨੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।