07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਯਨ ਜੋਤੀ ਚੈਰੀਟੇਬਲ ਸੁਸਾਇਟੀ ਦੇ ਮੈਗਾ ਸਿਹਤ ਕੈਂਪ ’ਚ 135 ਮਰੀਜ਼ਾਂ ਨੇ ਲਿਆ ਲਾਭ

ਭੁੱਚੋ ਮੰਡੀ, 7 ਅਗਸਤ (ਬਿੱਕਰ ਸਿੰਘ ਸਿੱਧੂ)- ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿਖੇ ਨਯਨ ਜੋਤੀ ਚੈਰੀਟੇਬਲ ਸੁਸਾਇਟੀ ਵਲੋਂ ਮੰਦਰ ਦੇ ਸੰਸਥਾਪਕ ਜੋਗਿੰਦਰ ਕਾਕਾ ਦੀ ਅਗਵਾਈ ਹੇਠ ਅੱਖਾਂ ਅਤੇ ਦੰਦਾਂ ਦੀ ਮੁਫ਼ਤ ਜਾਂਚ ਦਾ ਮੈਗਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿਚ ਅੱਖਾਂ ਦੇ ਮਾਹਿਰ ਡਾ.

Ad Position 21
No active advertisement
ਭੁੱਚੋ ਕੈਂਚੀਆਂ ਸਥਿਤ ਸ੍ਰੀ ਚਿੰਤਪੁਰਨੀ ਮੰਦਰ ਵਿਚ ਲਗਾਏ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ। 08-08-2026
ਭੁੱਚੋ ਮੰਡੀ, 7 ਅਗਸਤ (ਬਿੱਕਰ ਸਿੰਘ ਸਿੱਧੂ)- ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿਖੇ ਨਯਨ ਜੋਤੀ ਚੈਰੀਟੇਬਲ ਸੁਸਾਇਟੀ ਵਲੋਂ ਮੰਦਰ ਦੇ ਸੰਸਥਾਪਕ ਜੋਗਿੰਦਰ ਕਾਕਾ ਦੀ ਅਗਵਾਈ ਹੇਠ ਅੱਖਾਂ ਅਤੇ ਦੰਦਾਂ ਦੀ ਮੁਫ਼ਤ ਜਾਂਚ ਦਾ ਮੈਗਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿਚ ਅੱਖਾਂ ਦੇ ਮਾਹਿਰ ਡਾ. ਯੋਗੇਸ਼ ਬਾਂਸਲ ਨੇ 5 ਮਰੀਜ਼ਾਂ ਦੇ ਮੋਤੀਆਬਿੰਦ ਦੇ ਸਫਲ ਆਪ੍ਰੇਸ਼ਨ ਕੀਤੇ ਅਤੇ 113 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦਾ ਇਲਾਜ ਤੇ ਸਲਾਹ ਦਿੱਤੀ। ਦੂਜੇ ਪਾਸੇ ਮੋਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿਚ ਡਾ. ਅੰਸ਼ੂ ਗਰਗ ਐੱਮ.ਡੀ.ਐੱਸ. ਨੇ 22 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕਰਕੇ ਉਚਿੱਤ ਇਲਾਜ ਸੰਬੰਧੀ ਸਲਾਹ ਦਿੱਤੀ। ਸੋਸਾਇਟੀ ਵੱਲੋਂ ਸਾਰੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਲਾਲਾ ਵਾਸੁਦੇਵ ਮੰਗਲਾ ਚੈਰੀਟੇਬਲ ਕਲੀਨੀਕਲ ਲੈਬ ਵਿਚ ਲੈਬ ਟੈਕਨਾਲੋਜਿਸਟ ਵਿਨੋਦ ਗੋਇਲ ਬੀ.ਐੱਸ.ਸੀ. ਦੀ ਦੇਖਰੇਖ ਹੇਠ ਵਿਭਿੰਨ ਟੈੱਸਟ ਰਿਆਇਤੀ ਚੈਰੀਟੇਬਲ ਦਰਾਂ ‘ਤੇ ਕੀਤੇ ਗਏ। ਜੋਗਿੰਦਰ ਕਾਕਾ ਨੇ ਦੱਸਿਆ ਕਿ ਨਯਨ ਜੋਤੀ ਚੈਰੀਟੇਬਲ ਸੋਸਾਇਟੀ ਦੇ ਅਧੀਨ ਹਰੇਕ ਸ਼ੁੱਕਰਵਾਰ ਨੂੰ ਨਿਯਮਤ ਤੌਰ ’ਤੇ ਅੱਖਾਂ ਅਤੇ ਦੰਦਾਂ ਦੇ ਇਲਾਜ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀਆਂ ਲਈ ਹਰ ਸ਼ੁੱਕਰਵਾਰ ਚਾਹ, ਬਿਸਕੁਟ ਅਤੇ ਲੰਗਰ ਦੀ ਵੀ ਮੁਫ਼ਤ ਵਿਵਸਥਾ ਕੀਤੀ ਜਾਂਦੀ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ ਦੋ ਮਹੀਨਿਆਂ ਬਾਅਦ ਵੀ ਨਾ ਨੇਪਰੇ ਚੜ੍ਹੀ ਅਗਲੀ ਖ਼ਬਰ ਭੁੱਚੋ ਮੰਡੀ ਵਿਚ ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਅਤੇ ਕੌਂਸਲਰ ਮੌਕੇ ‘ਤੇ ਖੜ੍ਹੇ ਹੋ ਕੇ ਸੀਵਰੇਜ ਸਮੱਸਿਆ ਦਾ ਹੱਲ ਕਰਵਾ...
Ad Position 24