07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਪਾਤਿਸ਼ਾਹ ‘ਬਾਲਾ ਪ੍ਰੀਤਮ’ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾ ਨਾਲ ਮਨਾਇਆ ਗਿਆ। ਤਖਤ ਸਾਹਿਬ ਪ੍ਰਬੰਧਕਾਂ ਵਲੋਂ ਇਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲਵਾਈ।

Ad Position 21
No active advertisement
ਅਰਦਾਸ ਕਰਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਕਥਾ ਵਿਚਾਰਾਂ ਦੌਰਾਨ ਗਿਆਨੀ ਕੀਰਤਪੁਰੀ। 08-08-2026
ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਪਾਤਿਸ਼ਾਹ ‘ਬਾਲਾ ਪ੍ਰੀਤਮ’ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾ ਨਾਲ ਮਨਾਇਆ ਗਿਆ।ਤਖਤ ਸਾਹਿਬ ਪ੍ਰਬੰਧਕਾਂ ਵਲੋਂ ਇਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲਵਾਈ। ਅੱਜ ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਪਿਛਲੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦੋਂਕਿ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਮੁੱਖ ਵਾਕ ਲਿਆ ਜਦੋਂਕਿ ਮੁੱਖ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਕਥਾ ਵੀਚਾਰਾਂ ਦੌਰਾਨ ਸੰਗਤਾਂ ਨੂੰ ਅੱਠਵੇਂ ਪਾਤਸ਼ਾਹ ਨਾਲ ਸਬੰਧਿਤ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਕਿਵੇਂ ਪੰਜੋਖਰਾ ਸਾਹਿਬ ਦੇ ਅਸਥਾਨ ਨੇ ਉਨ੍ਹਾਂ ਨੇ ਇੱਕ ਗੂੰਗੇ ਤੋਂ ਗੀਤਾ ਦੇ ਅਰਥ ਕਰਵਾਏ ਸਨ। ਉਨ੍ਹਾਂ ਨੇ ਬਾਲ ਉਮਰੇ ਗੁਰੂ ਸਾਹਿਬ ਵਲੋਂ ਕੀਤੇ ਕਈ ਕਾਰਜਾਂ ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਉਣ। ਇਸ ਮੌਕੇ ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਗੁਰਮਤਿ ਸਮਾਗਮ ਚ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ। ਸਮਾਗਮ ‘ਚ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਮਾਖਾ, ਬਾਬਾ ਮਹਿੰਦਰ ਸਿੰਘ ਮਸਤੂਆਣਾ, ਮੁਹਤਬਰ ਸ਼ਖ਼ਸੀਅਤ ਠਾਣਾ ਸਿੰਘ ਚੱਠਾ ਤੇ ਸੇਵਾਮੁਕਤ ਐੱਸ.ਡੀ.ਓ ਕੇਹਰ ਸਿੰਘ ਸੰਧੂ, ਮਨੋਜ ਮੌਜੀ ਸੀਂਗੋ ਸਾਬਕਾ ਕੌਂਸਲਰ ਰਾਮਾਂ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸੰਗਤਾਂ ਸ਼ਾਮਿਲ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੀ ਚੋਣ ਹਾਈ ਕੋਰਟ ਹੁਕਮਾਂ ਤਹਿਤ ਹੋਈ ਅਗਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ ਦੋ ਮਹੀਨਿਆਂ ਬਾਅਦ ਵੀ ਨਾ ਨੇਪਰੇ ਚੜ੍ਹੀ
Ad Position 24