ਗੁਰੂ ਘਰ ਦੀ ਗੋਲਕ ਚੋਰੀ ਮਾਮਲੇ ’ਚ ਪੁਲਿਸ ਦੀ ਵੱਡੀ ਕਾਮਯਾਬੀ, ਦੋ ਗ੍ਰਿਫ਼ਤਾਰ
ਰਾਮਾਂ ਮੰਡੀ, 9 ਅਗਸਤ (ਤਰਸੇਮ ਸਿੰਗਲਾ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਥਿਤ ਗੁਰਦੁਆਰਾ ਦਮਦਮਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਚੋਂ ਕਰੀਬ ਇੱਕ ਮਹੀਨਾ ਪਹਿਲਾਂ ਦਾਨ ਵਾਲੀ ਗੋਲਕ ਚੋਰੀ ਕਰਕੇ ਲੈ ਜਾਣ ਦੇ ਮਾਮਲੇ ਵਿਚ ਰਾਮਾਂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਾਮਲੇ ਵਿਚ ਸ਼ਾਮਲ ਦੱਸੇ ਜਾ ਰਹੇ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਗ੍ਰਿਫ਼ਤਾਰ ਕਰ ਲਿਆ ਹੈ।
ਗ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪੁਲਿਸ ਪਾਰਟੀ ਨਾਲ ਤਸਵੀਰ।
10-08-2026
ਰਾਮਾਂ ਮੰਡੀ, 9 ਅਗਸਤ (ਤਰਸੇਮ ਸਿੰਗਲਾ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਥਿਤ ਗੁਰਦੁਆਰਾ ਦਮਦਮਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਚੋਂ ਕਰੀਬ ਇੱਕ ਮਹੀਨਾ ਪਹਿਲਾਂ ਦਾਨ ਵਾਲੀ ਗੋਲਕ ਚੋਰੀ ਕਰਕੇ ਲੈ ਜਾਣ ਦੇ ਮਾਮਲੇ ਵਿਚ ਰਾਮਾਂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਾਮਲੇ ਵਿਚ ਸ਼ਾਮਲ ਦੱਸੇ ਜਾ ਰਹੇ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਚੋਰੀ ਕੀਤੀ ਦਾਨ ਰਾਸ਼ੀ ਬਰਾਮਦ ਕਰਨ ਲਈ ਕਾਰਵਾਈ ਜਾਰੀ ਹੈ। ਇਸ ਸਬੰਧੀ ਰਾਮਾਂ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਗੁਰੂ ਘਰ ਦੇ ਪ੍ਰਧਾਨ ਗੁਲਾਬ ਸਿੰਘ ਵਲੋਂ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ 12 ਅਤੇ 13 ਜੁਲਾਈ ਦੀ ਦਰਮਿਆਨੀ ਰਾਤ ਨੂੰ ਦੋ ਅਣਪਛਾਤੇ ਵਿਅਕਤੀ ਗੁਰੂ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਸਨ ਅਤੇ ਦਰਬਾਰ ਸਾਹਿਬ ਦੇ ਗੇਟ ਨੂੰ ਲੱਗਾ ਤਾਲਾ ਤੋੜ ਕੇ ਦਾਨ ਵਾਲੀ ਗੋਲਕ ਚੋਰੀ ਕਰ ਲਈ। ਥਾਣਾ ਮੁਖੀ ਅਨੁਸਾਰ ਇਸ ਸਬੰਧੀ ਪੁਲਿਸ ਨੇ ਗੁਲਾਬ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 144, ਮਿਤੀ 13.07.2026, ਅਧੀਨ ਧਾਰਾ 331(4), 305 ਬੀ.ਐੱਨ.ਐੱਸ. ਥਾਣਾ ਰਾਮਾਂ ਵਿਖੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਮੁਤਾਬਿਕ ਗੁਰੂ ਘਰ ਦੇ ਪ੍ਰਧਾਨ ਗੁਲਾਬ ਸਿੰਘ ਵੱਲੋਂ ਆਪਣੇ ਪੱਧਰ ‘ਤੇ ਕੀਤੀ ਗਈ ਪੜਤਾਲ ਦੌਰਾਨ ਚੋਰੀ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਮਿਲੀ। ਇਸ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਨਵਦੀਪ ਸਿੰਘ ਵਾਸੀ ਪੱਕਾ ਕਲਾਂ ਅਤੇ ਕੁਲਵਿੰਦਰ ਸਿੰਘ ਉਰਫ਼ ਗੱਗੂ ਵਾਸੀ ਕੋਟਗੁਰੂ ਨੂੰ ਮਾਮਲੇ ਵਿਚ ਨਾਮਜ਼ਦ ਕਰਕੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਕਾਬੂ ਕਰ ਲਿਆ। ਪੁਲਿਸ ਵੱਲੋਂ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਚੋਰੀ ਦੀ ਘਟਨਾ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਥਾਣਾ ਮੁਖੀ ਦਿਲਬਾਗ ਸਿੰਘ ਨੇ ਦਾਅਵਾ ਕੀਤਾ ਕਿ ਪੁਲਿਸ ਜਾਂਚ ਦੌਰਾਨ ਜਲਦ ਹੀ ਗੁਰੂ ਘਰ ਵਿਚੋਂ ਚੋਰੀ ਕੀਤੀ ਗਈ ਦਾਨ ਰਾਸ਼ੀ ਵੀ ਬਰਾਮਦ ਕਰ ਲਈ ਜਾਵੇਗੀ।