10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰੌਇਲ ਕਾਲਜ ਬੋੜਾਵਾਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਮਿਸ‌. ਤੀਜ ਪ੍ਰਭਜੋਤ ਕੌਰ ਅਤੇ ਸਰਵੋਤਮ ਅਦਾਕਾਰਾ ਹਰਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀ ਰੌਇਲ ਕਾਲਜ ਬੋੜਾਵਾਲ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਬੁਢਲਾਡਾ, 9 ਅਗਸਤ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਧੂਮਧਾਮ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਵਿਦਿਆਰਥਣਾਂ ਨੇ ਰੰਗ-ਬਰੰਗੇ ਪੰਜਾਬੀ ਪਹਿਰਾਵਿਆਂ ’ਚ ਸਜ-ਧਜ ਕੇ ਸ਼ਾਨਦਾਰ ਹਾਜ਼ਰੀ ਲਗਵਾਈ ਅਤੇ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤੀ ਨੂੰ ਜੀਵਤ ਕੀਤਾ।

Ad Position 21
No active advertisement
ਰੌਇਲ ਕਾਲਜ ਬੋੜਾਵਾਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਮਿਸ‌. ਤੀਜ ਪ੍ਰਭਜੋਤ ਕੌਰ ਅਤੇ ਸਰਵੋਤਮ ਅਦਾਕਾਰਾ ਹਰਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀ 10-08-2026
ਬੁਢਲਾਡਾ, 9 ਅਗਸਤ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਧੂਮਧਾਮ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਵਿਦਿਆਰਥਣਾਂ ਨੇ ਰੰਗ-ਬਰੰਗੇ ਪੰਜਾਬੀ ਪਹਿਰਾਵਿਆਂ ’ਚ ਸਜ-ਧਜ ਕੇ ਸ਼ਾਨਦਾਰ ਹਾਜ਼ਰੀ ਲਗਵਾਈ ਅਤੇ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤੀ ਨੂੰ ਜੀਵਤ ਕੀਤਾ। ਮੁੱਖ ਮਹਿਮਾਨ ਵਜੋਂ ਡਾ. ਸੰਦੀਪ ਕੌਰ ਅਤੇ ਡਾ. ਸਿਮਰਨਜੀਤ ਕੌਰ ਬਰਾੜ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ, ਰਸਮਾਂ-ਰਿਵਾਜਾਂ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਸਮਾਗਮ ਦੌਰਾਨ ਮਹਿੰਦੀ, ਲੋਕ ਨਾਚ, ਗਿੱਧਾ, ਭੰਗੜਾ ਅਤੇ ਸੋਹਣੀ ਮੁਟਿਆਰ ਦੇ ਮੁਕਾਬਲੇ ਕਰਵਾਏ ਗਏ। ਮਹਿੰਦੀ ਡਿਜ਼ਾਈਨ ਮੁਕਾਬਲੇ ’ਚ ਰਿੰਪੀ ਰਾਣੀ, ਸੁਖਦੀਪ ਕੌਰ ਅਤੇ ਵੰਦਨਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਭਜੋਤ ਕੌਰ ਨੇ ਮਿਸ. ਤੀਜ ਦਾ ਖ਼ਿਤਾਬ ਜਿੱਤਿਆ ਜਦਕਿ ਹਰਪ੍ਰੀਤ ਕੌਰ ਨੇ ਆਪਣੀ ਬਿਹਤਰੀਨ ਅਤੇ ਸਰਵੋਤਮ ਪੇਸ਼ਕਾਰੀ ਲਈ ਓਵਰ ਆਲ ਪਰਫਾਰਮੈਂਸ ਟਰਾਫ਼ੀ ਹਾਸਲ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਆਪਣੀ ਸਭਿਆਚਾਰਕ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵਲੋਂ ਸ਼ਹਿਰ ’ਚ ‘ਫਲੈਗ ਮਾਰਚ’
Ad Position 24