10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ‘ਜੇਲ੍ਹ ਭਰੋ ਅੰਦੋਲਨ’ ਸੰਬੰਧੀ ਲਾਮਬੰਦੀ ਇਕੱਤਰਤਾ ਹੋਈ

ਮਾਨਸਾ, 9 ਅਗਸਤ (ਰਾਵਿੰਦਰ ਸਿੰਘ ਰਵੀ)- ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ 10 ਅਗਸਤ ਨੂੰ ਦਿੱਤੇ ਗਏ ਦੇਸ਼-ਵਿਆਪੀ ‘ਜੇਲ੍ਹ ਭਰੋ ਅੰਦੋਲਨ’ ਦੇ ਸੱਦੇ ਦੀਆਂ ਤਿਆਰੀਆਂ ਵਜੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਲਾਮਬੰਦੀ ਇਕੱਤਰਤਾ ਹੋਈ। ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨਜ਼ (ਏਕਟੂ) ਦੇ ਪ੍ਰਧਾਨ ਕਾ.

Ad Position 21
No active advertisement
ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਇਕੱਤਰਤਾ ਮੌਕੇ ਵਿਚਾਰ-ਵਟਾਂਦਰਾ ਕਰਦੇ ਆਗੂ। ਤਸਵੀਰ : ਸੇਮੀ ਮਾਨਸਾ 10-08-2026
ਮਾਨਸਾ, 9 ਅਗਸਤ (ਰਾਵਿੰਦਰ ਸਿੰਘ ਰਵੀ)- ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ 10 ਅਗਸਤ ਨੂੰ ਦਿੱਤੇ ਗਏ ਦੇਸ਼-ਵਿਆਪੀ ‘ਜੇਲ੍ਹ ਭਰੋ ਅੰਦੋਲਨ’ ਦੇ ਸੱਦੇ ਦੀਆਂ ਤਿਆਰੀਆਂ ਵਜੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਲਾਮਬੰਦੀ ਇਕੱਤਰਤਾ ਹੋਈ। ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨਜ਼ (ਏਕਟੂ) ਦੇ ਪ੍ਰਧਾਨ ਕਾ. ਰਾਜਵਿੰਦਰ ਸਿੰਘ ਰਾਣਾ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਸੇਵਕ ਸਿੰਘ ਮਾਨ, ਇਨਕਲਾਬੀ ਨੌਜਵਾਨ ਸਭਾ ਦੇ ਹੈਪੀ ਸਿੰਘ ਮਾਨ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਸੀਰਾ, ਕੁਲਵਿੰਦਰ ਸਿੰਘ ਧਲੇਵਾਂ ਅਤੇ ਗੁਰਦੇਵ ਸਿੰਘ ਦਲੇਲ ਸਿੰਘ ਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਨੇ ਮਿਹਨਤਕਸ਼ ਲੋਕਾਂ ਦਾ ਜੀਵਨ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਅਤੇ ਅਸਮਾਨ ਟੈਰਿਫ਼ ਨੀਤੀਆਂ ਕਿਸਾਨਾਂ ਦੇ ਹਿਤਾਂ ’ਤੇ ਸਿੱਧਾ ਹਮਲਾ ਹਨ, ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ 4 ਲੇਬਰ ਕੋਡਾਂ ਸਮੇਤ ਵੀ.ਬੀ.ਜੀ. ਰਾਮ ਕਾਨੂੰਨ ਨੂੰ ਤੁਰੰਤ ਰੱਦ ਕੀਤਾ ਜਾਵੇ, ਜਨਤਕ ਖੇਤਰ ਦੇ ਨਿੱਜੀਕਰਨ ਨੂੰ ਬੰਦ ਕੀਤਾ ਜਾਵੇ, ਕੱਚੇ ਕਾਮਿਆਂ ਲਈ ਸਥਾਈ ਰੁਜ਼ਗਾਰ ਦਾ ਸਥਾਈ ਪ੍ਰਬੰਧ ਕੀਤਾ ਜਾਵੇ ਅਤੇ ਘੱਟੋ-ਘੱਟ ਉਜਰਤ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਲਾਗੂ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮਾਨਸਾ ਰਾਇਲ ਨੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
Ad Position 24