09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੀ.ਪੀ.ਆਈ. ਦੀ ਦਿੱਲੀ ਵਿਖੇ 1 ਦੀ ਰੈਲੀ ਇਤਿਹਾਸ ਸਿਰਜੇਗੀ–ਚੌਹਾਨ

ਮਾਨਸਾ, 9 ਅਗਸਤ (ਰਵੀ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਖੇ ਹੋ ਰਹੀ ‘ਬਦਲਾਅ ਜ਼ਰੂਰੀ ਹੈ’ ਰੈਲੀ ਨਵਾਂ ਇਤਿਹਾਸ ਸਿਰਜੇਗੀ ਕਿਉਂਕਿ ਰੈਲੀ ’ਚ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅਤ ਹੋਵੇਗੀ। ਇਹ ਪ੍ਰਗਟਾਵਾ ਸੀ.

Ad Position 21
No active advertisement
ਅਜੀਤ ਡੈਸਕ 10-08-2026
ਮਾਨਸਾ, 9 ਅਗਸਤ (ਰਵੀ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਖੇ ਹੋ ਰਹੀ ‘ਬਦਲਾਅ ਜ਼ਰੂਰੀ ਹੈ’ ਰੈਲੀ ਨਵਾਂ ਇਤਿਹਾਸ ਸਿਰਜੇਗੀ ਕਿਉਂਕਿ ਰੈਲੀ ’ਚ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅਤ ਹੋਵੇਗੀ। ਇਹ ਪ੍ਰਗਟਾਵਾ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕ੍ਰਿਸ਼ਨ ਚੌਹਾਨ ਨੇ ਸਥਾਨਕ ਵਾਰਡ ਨੰਬਰ 20 ’ਚ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕਾਂ ਪੈਦਲ ਯਾਤਰਾ ਕਰ ਕੇ ਰੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਰਾਜ ਦੌਰਾਨ ਦੇਸ਼ ’ਚ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦਾ ਵਾਧਾ ਹੋਇਆ ਹੈ। ਉਨ੍ਹਾਂ ਸੰਵਿਧਾਨਕ ਸੰਸਥਾਵਾਂ ’ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼ਹਿਰੀ ਸਕੱਤਰ ਰਤਨ ਭੋਲਾ, ਰਾਜ ਕੁਮਾਰ ਸ਼ਰਮਾ, ਬਲਵੰਤ ਸਿੰਘ ਫ਼ੱਕਰ, ਬੂਟਾ ਸਿੰਘ ਬਰਨਾਲਾ, ਲਾਭ ਸਿੰਘ ਮੰਢਾਲੀ, ਬੀਰੂ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਨੂੰ ਡੀ.ਏ. ਦੇਣ ਤੋਂ ਭੱਜਣਾ ਮਾਨ ਸਰਕਾਰ ਦੇ ਤਾਬੂਤ ’ਚ ਆਖ਼ਰੀ ਕਿੱਲ- ਗੁਰਜੰਟ ਸਿੰਘ ਕੁੱਤੀਵਾਲ ਅਗਲੀ ਖ਼ਬਰ ਮੀਟਿੰਗ ਦੇ ਆਯੋਜਨ ਵਿਚ ਮੌਜੂਦ ਕਲੱਬ ਮੈਂਬਰ ਅਤੇ ਕਲਾਕਾਰ। ਸ੍ਰੀ ਰਾਮ ਨਾਟਕ ਕਲੱਬ ਵਲੋਂ ਰਾਮ-ਲੀਲ੍ਹਾ ਤੇ ਦੁਸਹਿਰਾ ਧੂਮਧ...
Ad Position 24