ਮੁਲਾਜ਼ਮਾਂ ਨੂੰ ਡੀ.ਏ. ਦੇਣ ਤੋਂ ਭੱਜਣਾ ਮਾਨ ਸਰਕਾਰ ਦੇ ਤਾਬੂਤ ’ਚ ਆਖ਼ਰੀ ਕਿੱਲ- ਗੁਰਜੰਟ ਸਿੰਘ ਕੁੱਤੀਵਾਲ
ਸੰਗਤ ਮੰਡੀ , 9 ਅਗਸਤ ( ਅੰਮ੍ਰਿਤਪਾਲ ਸ਼ਰਮਾ )- ਸਾਬਕਾ ਵਿਧਾਇਕ ਅਤੇ ਕਾਂਗਰਸ ਆਗੂ ਗੁਰਜੰਟ ਸਿੰਘ ਕੁੱਤੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ ਤੇ ਕਰਮਚਾਰੀਆਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੇ ਬਕਾਇਆ ਡੀ .
ਸੰਗਤ ਮੰਡੀ , 9 ਅਗਸਤ ( ਅੰਮ੍ਰਿਤਪਾਲ ਸ਼ਰਮਾ )- ਸਾਬਕਾ ਵਿਧਾਇਕ ਅਤੇ ਕਾਂਗਰਸ ਆਗੂ ਗੁਰਜੰਟ ਸਿੰਘ ਕੁੱਤੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ ਤੇ ਕਰਮਚਾਰੀਆਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੇ ਬਕਾਇਆ ਡੀ . ਏ ਦੀਆਂ ਕਿਸ਼ਤਾਂ ਜਾਰੀ ਨਾ ਕਰਨਾ ਸਰਕਾਰ ਦੇ ਤਾਬੂਤ ਵਿਚ ਆਖ਼ਰੀ ਕਿੱਲ ਸਾਬਿਤ ਹੋਵੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁੱਤੀਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ । ਪੁਰਾਣੀ ਪੈਨਸ਼ਨ ਬਹਾਲੀ , ਪੱਕੇ ਰੁਜ਼ਗਾਰ ਅਤੇ ਸਮੇਂ ਸਿਰ ਡੀ . ਏ ਦੇਣ ਦੇ ਦਾਅਵੇ ਕੀਤੇ ਗਏ ਸਨ , ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਕਿਸ਼ਤਾਂ ਦਾ ਕੋਈ ਬਕਾਇਆ ਜਾਰੀ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਮਹਿੰਗਾਈ ਦਿਨੋਂ - ਦਿਨ ਵਧ ਰਹੀ ਹੈ ਅਤੇ ਮੁਲਾਜ਼ਮ ਆਪਣੇ ਘਰਾਂ ਦਾ ਖਰਚਾ ਚਲਾਉਣ ਲਈ ਕਰਜ਼ੇ ਲੈਣ ਨੂੰ ਮਜਬੂਰ ਹਨ । ਅਧਿਆਪਕ , ਹੈਲਥ ਵਰਕਰ , ਪਟਵਾਰੀ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ , ਪਰ ਸਰਕਾਰ ਦੇ ਕੰਨਾਂ ‘ ਤੇ ਜੂੰ ਤੱਕ ਨਹੀਂ ਸਰਕਦੀ । ਉਨ੍ਹਾਂ ਕਿਹਾ ਕਿ ਡੀ . ਏ ਮੁਲਾਜ਼ਮਾਂ ਦਾ ਹੱਕ ਹੈ , ਕੋਈ ਖ਼ੈਰਾਤ ਨਹੀਂ ਅਤੇ ਇਸ ਨੂੰ ਰੋਕ ਕੇ ਸਰਕਾਰ ਮੁਲਾਜ਼ਮ ਵਿਰੋਧੀ ਚਿਹਰਾ ਸਾਹਮਣੇ ਲਿਆ ਰਹੀ ਹੈ । ਕੁੱਤੀਵਾਲ ਨੇ ਦੋਸ਼ ਲਾਇਆ ਕਿ ਸਰਕਾਰ ਕੋਲ ਇਸ਼ਤਿਹਾਰਬਾਜ਼ੀ ਅਤੇ ਆਪਣੇ ਆਗੂਆਂ ਦੇ ਦੌਰਿਆਂ ਲਈ ਪੈਸਾ ਹੈ , ਪਰ ਮੁਲਾਜ਼ਮਾਂ ਦੇ ਹੱਕ ਦੇਣ ਲਈ ਖ਼ਜ਼ਾਨਾ ਖਾਲੀ ਦੱਸਿਆ ਜਾਂਦਾ ਹੈ । ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਸਾਰੀਆਂ ਬਕਾਇਆ ਡੀ . ਏ ਦੀਆਂ ਕਿਸ਼ਤਾਂ ਜਾਰੀ ਕਰੇ ਅਤੇ ਅੱਗੇ ਤੋਂ ਡੀ . ਏ ਸਮੇਂ ਸਿਰ ਦੇਣ ਦਾ ਲਿਖਤੀ ਭਰੋਸਾ ਦੇਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਫ਼ੈਸਲਾ ਨਾ ਲਿਆ ਤਾਂ ਕਾਂਗਰਸ ਪਾਰਟੀ ਮੁਲਾਜ਼ਮ ਜਥੇਬੰਦੀਆਂ ਦੇ ਨਾਲ ਮਿਲ ਕੇ ਸੂਬਾ ਪੱਧਰ ‘ ਤੇ ਵੱਡਾ ਅੰਦੋਲਨ ਛੇੜੇਗੀ ।