ਮੌੜ ਚੜ੍ਹਤ ਸਿੰਘ ਵਿਖੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਈ ਪਰਿਵਾਰ ਕਾਂਗਰਸ ਵਿਚ ਕੀਤੇ ਸ਼ਾਮਿਲ
ਮੌੜ ਮੰਡੀ, 9 ਅਗਸਤ (ਗੁਰਜੀਤ ਸਿੰਘ ਕਮਾਲੂ)- ਪਿਛਲੇ ਸਮੇਂ ਤੋਂ ਹਲਕਾ ਮੌੜ ਅੰਦਰ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਆਰੰਭੀ ਮੁਹਿੰਮ ਤਹਿਤ ਅੱਜ ਕਾਂਗਰਸ ਨੂੰ ਉਦੋਂ ਤਕੜਾ ਬਲ ਮਿਲਿਆ ਜਦੋਂ ਪਿੰਡ ਮੌੜ ਚੜ੍ਹਤ ਸਿੰਘ ਵਿਖੇ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਧਿਰਾਂ ਦਾ ਸਾਥ ਛੱਡਦਿਆਂ ਕਾਂਗਰਸ ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਮੌੜ ਚੜ੍ਹਤ ਸਿੰਘ ਵਿਖੇ ਇਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਸਪ੍ਰੀਤ ਸਿੰਘ, ਕਰਮ ਸਿੰਘ, ਕੇਵਲ ਸਿੰਘ, ਚਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਮਾਨ, ਗੁਰਦੀਪ ਸਿੰਘ ਮਾਨ, ਖੁਸ਼ਪ੍ਰੀਤ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਮੌੜ ਮੰਡੀ, 9 ਅਗਸਤ (ਗੁਰਜੀਤ ਸਿੰਘ ਕਮਾਲੂ)- ਪਿਛਲੇ ਸਮੇਂ ਤੋਂ ਹਲਕਾ ਮੌੜ ਅੰਦਰ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਆਰੰਭੀ ਮੁਹਿੰਮ ਤਹਿਤ ਅੱਜ ਕਾਂਗਰਸ ਨੂੰ ਉਦੋਂ ਤਕੜਾ ਬਲ ਮਿਲਿਆ ਜਦੋਂ ਪਿੰਡ ਮੌੜ ਚੜ੍ਹਤ ਸਿੰਘ ਵਿਖੇ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਧਿਰਾਂ ਦਾ ਸਾਥ ਛੱਡਦਿਆਂ ਕਾਂਗਰਸ ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਮੌੜ ਚੜ੍ਹਤ ਸਿੰਘ ਵਿਖੇ ਇਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਸਪ੍ਰੀਤ ਸਿੰਘ, ਕਰਮ ਸਿੰਘ, ਕੇਵਲ ਸਿੰਘ, ਚਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਮਾਨ, ਗੁਰਦੀਪ ਸਿੰਘ ਮਾਨ, ਖੁਸ਼ਪ੍ਰੀਤ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਕਤ ਪਰਿਵਾਰਾਂ ਨੂੰ ਪਾਰਟੀ ਚੋਣ ਨਿਸ਼ਾਨ ਵਾਲੇ ਮਫ਼ਲਰ ਤੇ ਸਿਰੋਪੇ ਦੇ ਕੇ ਪਾਰਟੀ ਚ ਸ਼ਾਮਿਲ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦੇਣ ਦਾ ਯਕੀਨ ਦਵਾਇਆ।ਇਸ ਮੌਕੇ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਵਾਏ ਹਵਾਈ ਗੱਲਾਂ ਦੇ ਹੋਰ ਕੱਖ ਨਹੀ ਕੀਤਾ ਜਿਸ ਦੇ ਚੱਲਦਿਆਂ ਲੋਕਾਂ ਦਾ ਬੜੀ ਤੇਜ਼ੀ ਨਾਲ ਇਸ ਸਰਕਾਰ ਤੋਂ ਮੋਹ ਭੰਗ ਹੋ ਰਿਹੈ। ਉਨ੍ਹਾਂ ਕਿਹਾ ਕਿ ਨਸ਼ਾ ਅੱਜ ਪਿੰਡਾਂ/ਸ਼ਹਿਰਾਂ ਲਈ ਵੱਡੀ ਸਮੱਸਿਆ ਬਣ ਗਿਆ ਹੈ ਜਦੋਂਕਿ ਸਰਕਾਰ ਬਣਦਿਆਂ ਆਮ ਆਦਮੀ ਪਾਰਟੀ ਦਾਅਵੇ ਕਰਿਆ ਕਰਦੀ ਸੀ ਕਿ ਨਸ਼ੇ ਨੂੰ ਕੁਝ ਮਹੀਨਿਆਂ ‘ਚ ਖ਼ਤਮ ਕਰ ਦੇਵਾਂਗੇ ਪਰ ਸਾਢੇ ਚਾਰ ਸਾਲ ਬਾਅਦ ਹਾਲਾਤ ਇਹ ਨੇ ਕਿ ਮੰਤਰੀ/ਵਿਧਾਇਕ ਆਪਣੇ ਪਿੰਡਾਂ ‘ਚ ਵੀ ਨਸ਼ੇ ਦੀ ਸਪਲਾਈ ਨੂੰ ਠੱਲ੍ਹ ਨਹੀ ਪਾ ਸਕੇ। ਸਿੱਧੂ ਨੇ ਦਾਅਵਾ ਕੀਤਾ ਕਿ ਲੋਕ ਵੱਡੀ ਗਿਣਤੀ ‘ਚ ਕਾਂਗਰਸ ਨਾਲ ਜੁੜ ਰਹੇ ਨੇ ਤੇ 2027 ‘ਚ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ ਚ ਆਵੇਗੀ। ਉਨ੍ਹਾਂ ਨਾਲ ਇਸ ਮੌਕੇ ਵੱਡੀ ਗਿਣਤੀ ਕਾਂਗਰਸੀ ਆਗੂ ਮੌਜੂਦ ਸਨ।