ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ’ਚ ਭਾਜਪਾ ਨੇ ਕੱਢੀ ਵਿਸ਼ਾਲ ਤਿਰੰਗਾ ਯਾਤਰਾ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਮਜ਼ਬੂਤ ਕਰਨ ਦਾ ਦਿੱਤਾ ਸੁਨੇਹਾ
ਭੁੱਚੋ ਮੰਡੀ, 9 ਅਗਸਤ (ਬਿੱਕਰ ਸਿੰਘ ਸਿੱਧੂ)- ਭਾਜਪਾ ਵਲੋਂ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਝੰਡੇ ਦੇ ਸਤਿਕਾਰ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ, ਭਾਜਪਾ ਐੱਸ. ਸੀ.
ਭੁੱਚੋ ਮੰਡੀ, 9 ਅਗਸਤ (ਬਿੱਕਰ ਸਿੰਘ ਸਿੱਧੂ)- ਭਾਜਪਾ ਵਲੋਂ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਝੰਡੇ ਦੇ ਸਤਿਕਾਰ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ, ਭਾਜਪਾ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਵ: ਗੁਲਜ਼ਾਰ ਸਿੰਘ ਦੇ ਸਪੁੱਤਰ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ਹੇਠ ਭੁੱਚੋ ਮੰਡੀ ਵਿਖੇ ਵਿਸ਼ਾਲ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿਚ ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਨੋਦ ਬਿੰਟਾ ਅਤੇ ਭਾਜਪਾ ਮੰਡਲ ਭੁੱਚੋ ਦੇ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਤਿਰੰਗਾ ਯਾਤਰਾ ਦੀ ਸ਼ੁਰੂਆਤ ਭੁੱਚੋ ਮੰਡੀ ਰੇਲਵੇ ਸਟੇਸ਼ਨ ਤੋਂ ਹੋਈ। ਹੱਥਾਂ ਵਿਚ ਤਿਰੰਗੇ ਲੈ ਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ, ਵਰਕਰ ਅਤੇ ਨੌਜਵਾਨ ਯਾਤਰਾ ਵਿਚ ਸ਼ਾਮਲ ਹੋਏ। ਇਹ ਯਾਤਰਾ ਭੁੱਚੋ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਨਥਾਣਾ ਪਹੁੰਚ ਕੇ ਸਮਾਪਤ ਹੋਈ। ਯਾਤਰਾ ਦੌਰਾਨ ਦੇਸ਼ ਭਗਤੀ ਦੇ ਗੀਤਾਂ ਅਤੇ ਜੋਸ਼ੀਲੇ ਨਾਅਰਿਆਂ ਗੂੰਜਦੇ ਰਹੇ। ਨੌਜਵਾਨਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਆਜ਼ਾਦੀ ਘੁਲਾਟੀਆਂ ਵਲੋਂ ਕੀਤੇ ਗਏ ਸੰਘਰਸ਼ ਅਤੇ ਕੁਰਬਾਨੀਆਂ ਬਾਰੇ ਜਾਗਰੂਕ ਕੀਤਾ ਗਿਆ।ਐਡਵੋਕੇਟ ਚਰਨਜੀਤ ਸਿੰਘ ਵੱਲੋਂ ਰਾਸ਼ਟਰੀ ਝੰਡੇ ਦੇ ਸਤਿਕਾਰ, ਦੇਸ਼ ਦੀ ਏਕਤਾ-ਅਖੰਡਤਾ ਅਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ ਗਿਆ। ਤਿਰੰਗਾ ਸਿਰਫ਼ ਭਾਰਤ ਦਾ ਰਾਸ਼ਟਰੀ ਝੰਡਾ ਹੀ ਨਹੀਂ, ਸਗੋਂ ਦੇਸ਼ ਦੀ ਏਕਤਾ, ਅਖੰਡਤਾ, ਗੌਰਵ ਅਤੇ ਕੁਰਬਾਨੀ ਦਾ ਪ੍ਰਤੀਕ ਹੈ। ਅਜਿਹੀਆਂ ਯਾਤਰਾਵਾਂ ਦਾ ਮਕਸਦ ਨਵੀਂ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ, ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਅਤੇ ਰਾਸ਼ਟਰ ਪ੍ਰਤੀ ਆਪਣੇ ਫ਼ਰਜ਼ਾਂ ਨਾਲ ਜੋੜਨਾ ਹੈ। ਇਸ ਮੌਕੇ ਭਾਜਪਾ ਆਗੂ ਸੁਰਜੀਤ ਸਿੰਘ, ਹਰਬੰਸ ਭੋਲਾ, ਚਰਨਜੀਤ ਸਿੰਘ, ਜਸਮੀਤ ਪੂਹਲੀ, ਬੂਟਾ ਸਿੰਘ, ਦਰਸ਼ਨ ਲਾਲ ਅਤੇ ਵਿੱਕੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਨੌਜਵਾਨ ਹਾਜ਼ਰ ਸਨ।