09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੰਜਾਬ ’ਚ ‘ਆਪ’ ਸਰਕਾਰ ਹਰ ਮੋਰਚੇ ’ਤੇ ਫ਼ੇਲ੍ਹ, ਅਰਥ ਵਿਵਸਥਾ ਵੈਂਟੀਲੇਟਰ ’ਤੇ- ਗੁਰਪ੍ਰੀਤ ਸਿੰਘ ਮਲੂਕਾ

ਰਾਮਪੁਰਾ ਫੂਲ, 9 ਅਗਸਤ (ਹੇਮੰਤ ਕੁਮਾਰ ਸ਼ਰਮਾ)- ਆਪ ਦੇ ਰਾਜ ਵਿਚ ਪੰਜਾਬ ਇਸ ਸਮੇਂ ਗੰਭੀਰ ਸੰਕਟਾਂ ਦੇ ਦੌਰ ਵਿਚੋਂ ਲੰਘ ਰਿਹਾ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ, ਲਗਾਤਾਰ ਡੁੱਬਦੀ ਅਰਥਵਿਵਸਥਾ ਅਤੇ ਬੇਲਗਾਮ ਗੈਰ-ਕਾਨੂੰਨੀ ਮਾਈਨਿੰਗ ਨੇ ਆਮ ਜਨ-ਜੀਵਨ ਤਬਾਹ ਕਰ ਕੇ ਰੱਖ ਦਿੱਤਾ ਹੈ।

Ad Position 21
No active advertisement
ਰਾਮਪੁਰਾ ਫੂਲ ਵਿਖੇ ਗੁਰਪ੍ਰੀਤ ਸਿੰਘ ਮਲੂਕਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 10-08-2026
ਰਾਮਪੁਰਾ ਫੂਲ, 9 ਅਗਸਤ (ਹੇਮੰਤ ਕੁਮਾਰ ਸ਼ਰਮਾ)- ਆਪ ਦੇ ਰਾਜ ਵਿਚ ਪੰਜਾਬ ਇਸ ਸਮੇਂ ਗੰਭੀਰ ਸੰਕਟਾਂ ਦੇ ਦੌਰ ਵਿਚੋਂ ਲੰਘ ਰਿਹਾ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ, ਲਗਾਤਾਰ ਡੁੱਬਦੀ ਅਰਥਵਿਵਸਥਾ ਅਤੇ ਬੇਲਗਾਮ ਗੈਰ-ਕਾਨੂੰਨੀ ਮਾਈਨਿੰਗ ਨੇ ਆਮ ਜਨ-ਜੀਵਨ ਤਬਾਹ ਕਰ ਕੇ ਰੱਖ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਸਥਾਨਕ ਸ਼ਹਿਰ ਦੇ ਉਦਯੋਗਪਤੀ ਗੁਰਤੇਜ ਸ਼ਰਮਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ‘ਚ ਆਈ ਆਪ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਡੂੰਘੇ ਛੱਪੜ ‘ਚ ਧੱਕ ਦਿੱਤਾ ਹੈ। ਅੱਜ ਸੂਬੇ ਦੀ ਅਰਥ ਵਿਵਸਥਾ ਵੈਂਟੀਲੇਟਰ ‘ਤੇ ਹੈ, ਵਿਕਾਸ ਕਾਰਜ ਠੱਪ ਪਏ ਹਨ ਅਤੇ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਝੂਠੇ ਪ੍ਰਚਾਰ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪੁੱਜ ਗਏ ਹਨ ਕਿ ਮਹਿੰਗਾਈ ਭੱਤੇ ਦੀ ਬਕਾਇਆ ਰਕਮ ਲੈਣ ਲਈ ਵੀ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਅਦਾਲਤਾਂ ਦਾ ਸਹਾਰਾ ਲੈਣ ਦੇ ਨਾਲ ਨਾਲ ਰੋਸ ਪ੍ਰਦਰਸ਼ਨ ਵੀ ਕਰਨੇ ਪੈ ਰਹੇ ਹਨ। ਕਾਨੂੰਨ-ਵਿਵਸਥਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕੋਈ ਵੀ ਨਾਗਰਿਕ ਸੁਰੱਖਿਅਤ ਨਹੀਂ ਹੈ। ਦਿਨ-ਦਿਹਾੜੇ ਲੁੱਟਾਂ-ਖੋਹਾਂ, ਫਿਰੌਤੀਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਵਪਾਰੀਆਂ ਅਤੇ ਆਮ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕੇਂਦਰ ਨਾਲ ਸਿੱਧਾ ਤਾਲਮੇਲ ਕਰਕੇ ਕੇਂਦਰ ਦੀਆਂ ਵਿਕਾਸ ਯੋਜਨਾਵਾਂ ਅਤੇ ਵੱਡੇ ਉਦਯੋਗਿਕ ਪ੍ਰੋਜੈਕਟਾਂ ਨੂੰ ਪੰਜਾਬ ਵਿਚ ਲਿਆ ਕੇ ਰੁਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਅਪਰਾਧ ਅਤੇ ਮਾਫ਼ੀਆ ਰਾਜ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾ ਕੇ ਸੂਬੇ ਵਿਚ ਅਮਨ-ਕਾਨੂੰਨ ਦੀ ਬਹਾਲੀ ਯਕੀਨੀ ਬਣਾਈ ਜਾਵੇਗੀ। ਵਿੱਤੀ ਪ੍ਰਬੰਧਨ ਨੂੰ ਦਰੁਸਤ ਕਰਕੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਨੂੰ ਹੌਲਾ ਕੀਤਾ ਜਾਵੇਗਾ ਅਤੇ ਕਿਸਾਨਾਂ, ਵਪਾਰੀਆਂ ਲਈ ਅਨੁਕੂਲ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨ ਦੀ ਸ਼ੁੱਧੀ ਤੋਂ ਬਿਨ੍ਹਾਂ ਪੂਜਾ-ਪਾਠ ਵੀ ਅਧੂਰਾ- ਸਾਧਵੀ ਡਾ. ਸ਼ੁਭਿਤਾ ਮਹਾਰਾਜ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਦੀ ਚੈੱਸ ਅੰਤਰ ਜ਼ਿਲ੍ਹਾ ਪੱਧਰੀ ਖੇਡਾਂ ਲਈ ਹੋਈ ਚੋਣ
Ad Position 24