ਸੰਸਦੀ ਸੀਟਾਂ ’ਚ ਮਹਿਲਾ ਰਾਖਵਾਂਕਰਨ ਬਿੱਲ ਦੇਸ਼ ਦੀ ਕਿਸ ਸਮੱਸਿਆ ਦਾ ਹੱਲ ਹੈ-ਬੇਅੰਤ ਬੰਗੀ
ਰਾਮਾਂ ਮੰਡੀ, 10 ਅਗਸਤ (ਤਰਸੇਮ ਸਿੰਗਲਾ)-ਸੰਸਦੀ ਸੀਟਾਂ ਵਿਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਬਿਆਨ ’ਤੇ ਸਵਾਲ ਉਠਾਉਂਦਿਆਂ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਬੇਅੰਤ ਸਿੰਘ ਬੰਗੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦੀ ਮੰਗ ਕਰਨ ਤੋਂ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਮਹਿਲਾ ਰਾਖਵਾਂਕਰਨ ਦੇਸ਼ ਦੀ ਕਿਸ ਸਮੱਸਿਆ ਦਾ ਹੱਲ ਹੈ। ਬੰਗੀ ਨੇ ਕਿਹਾ ਕਿ ਪਹਿਲਾਂ ਹੀ ਜਾਤੀ ਆਧਾਰਿਤ ਰਾਖਵਾਂਕਰਨ ਕਾਰਨ ਸਮਾਜ ਵਿਚ ਵੰਡੀਆਂ ਪੈਦਾ ਹੋਣ ਦੀਆਂ ਚਰਚਾਵਾਂ ਹਨ।
ਰਾਮਾਂ ਮੰਡੀ, 10 ਅਗਸਤ (ਤਰਸੇਮ ਸਿੰਗਲਾ)-ਸੰਸਦੀ ਸੀਟਾਂ ਵਿਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਬਿਆਨ ’ਤੇ ਸਵਾਲ ਉਠਾਉਂਦਿਆਂ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਬੇਅੰਤ ਸਿੰਘ ਬੰਗੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦੀ ਮੰਗ ਕਰਨ ਤੋਂ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਮਹਿਲਾ ਰਾਖਵਾਂਕਰਨ ਦੇਸ਼ ਦੀ ਕਿਸ ਸਮੱਸਿਆ ਦਾ ਹੱਲ ਹੈ। ਬੰਗੀ ਨੇ ਕਿਹਾ ਕਿ ਪਹਿਲਾਂ ਹੀ ਜਾਤੀ ਆਧਾਰਿਤ ਰਾਖਵਾਂਕਰਨ ਕਾਰਨ ਸਮਾਜ ਵਿਚ ਵੰਡੀਆਂ ਪੈਦਾ ਹੋਣ ਦੀਆਂ ਚਰਚਾਵਾਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਪਹਿਲਾਂ ਹੀ ਬਰਾਬਰ ਦੇ ਅਧਿਕਾਰ ਪ੍ਰਾਪਤ ਹਨ ਅਤੇ ਉਹ ਆਪਣੀ ਕਾਬਲੀਅਤ ਦੇ ਬਲਬੂਤੇ ਹਰ ਖੇਤਰ ਵਿਚ ਮਰਦਾਂ ਨਾਲੋਂ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਅਨੁਸਾਰ ਰਾਖਵਾਂਕਰਨ ਦੀ ਬਜਾਏ ਮਹਿਲਾਵਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਕਾਬਲੀਅਤ ਦੇ ਆਧਾਰ ’ਤੇ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅੱਜ ਦੇਸ਼ ਦੇ ਸਮੂਹ ਵਿਭਾਗਾਂ ਵਿਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਰਾਜਨੀਤੀ ਵਿਚ ਵੀ ਸਰਗਰਮ ਭੂਮਿਕਾ ਨਿਭਾ ਰਹੀਆਂ ਹਨ। ਇੱਥੋਂ ਤੱਕ ਕਿ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁੱਦੇ ਰਾਸ਼ਟਰਪਤੀ ’ਤੇ ਵੀ ਮਹਿਲਾ ਬਿਰਾਜਮਾਨ ਹੈ, ਜੋ ਇਸ ਗੱਲ ਦਾ ਪ੍ਰਤੀਕ ਹੈ ਕਿ ਮਹਿਲਾਵਾਂ ਆਪਣੀ ਯੋਗਤਾ ਦੇ ਆਧਾਰ ’ਤੇ ਉੱਚ ਅਹੁੱਦਿਆਂ ਤੱਕ ਪਹੁੰਚ ਸਕਦੀਆਂ ਹਨ। ਬੰਗੀ ਨੇ ਕਿਹਾ ਕਿ ਅੱਜ ਮਹਿਲਾਵਾਂ ਲਈ ਰਾਖਵਾਂਕਰਨ ਬਿੱਲ ਦੀ ਬਜਾਏ ਮਹਿਲਾ ਸੁਰੱਖਿਆ ਬਿੱਲ ਲਾਗੂ ਕਰਨ ਦੀ ਲੋੜ ਹੈ। ਹਾਲ ਹੀ ਵਿਚ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਅਤੇ ਗਲਤ ਸ਼ਬਦਾਵਲੀ ਇਸ ਗੱਲ ਦਾ ਕਥਿਤ ਸਬੂਤ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸੁਰੱਖਿਅਤ ਮਾਹੌਲ, ਸਨਮਾਨ ਅਤੇ ਬਰਾਬਰ ਮੌਕੇ ਦੇਣਾ ਸਰਕਾਰਾਂ ਦੀ ਮੁੱਖ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਹਿਲਾ ਰਾਖਵਾਂਕਰਨ ਬਿੱਲ ਦੀ ਮੰਗ ਨੂੰ ਦੇਸ਼ ਹਿੱਤ ਦੀ ਬਜਾਏ ਸਿਰਫ਼ ਰਾਜਨੀਤਕ ਲਾਹਾ ਲੈਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।