10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

-ਬਠਿੰਡਾ ਅਪਰਾਧਨਾਮਾ - ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਣੇ 7 ਕਾਬੂ

ਬਠਿੰਡਾ, 10 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਇਕ ਔਰਤ ਸਣੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 162.

Ad Position 21
No active advertisement
ਅਜੀਤ ਡੈਸਕ 11-08-2026
ਬਠਿੰਡਾ, 10 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਇਕ ਔਰਤ ਸਣੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 162.35 ਗ੍ਰਾਮ ਹੈਰੋਇਨ ਅਤੇ 98 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸੇਵਕ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਪਾਰਟੀ ਵਲੋਂ ਮਾਡਲ ਟਾਊਨ ਪਾਸੋਂ ਇਕ ਔਰਤ ਸਣੇ ਦੋ ਲੋਕਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਪਾਸੋਂ 145 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਕਾਸ਼ਦੀਪ ਸਿੰਘ ਵਾਸੀ ਪ੍ਰਤਾਪ ਨਗਰ ਬਠਿੰਡਾ ਅਤੇ ਸੁਖਪ੍ਰੀਤ ਕੌਰ ਵਾਸੀ ਪ੍ਰਤਾਪ ਨਗਰ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਿਵਲ ਲਾਇਨ ਪੁਲਿਸ ਵਲੋਂ ਸਲਿੱਪ ਰੋਡ ਨੇੜੇ ਸੰਤ ਕਬੀਰ ਸਕੂਲ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁਖਵੀਰ ਸਿੰਘ ਅਤੇ ਬੇਅੰਤ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਜਾਂਚ ਕਰ ਰਹੇ ਮਹਿਲਾ ਪੁਲਿਸ ਅਫ਼ਸਰ ਜਸਕੌਰ ਸਿੰਘ ਅਨੁਸਾਰ ਥਾਣਾ ਥਰਮਲ ਪੁਲਿਸ ਵਲੋਂ ਸੁਖਵੀਰ ਸਿੰਘ ਵਾਸੀ ਗਿੱਲਪੱਤੀ ਨੂੰ ਐਨ ਐਫ ਐਲ ਰੋਡ ਬਠਿੰਡਾ ਪਾਸੋਂ 6.35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਿਸ ’ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ’ਤੇ ਚੌਥੇ ਮਾਮਲੇ ਵਿਚ ਹੌਲਦਾਰ ਲਲਿਤ ਮੋਹਨ ਅਨੁਸਾਰ ਥਾਣਾ ਕੈਂਟ ਪੁਲਿਸ ਵਲੋਂ ਅਮਿੱਤ ਚੌਧਰੀ ਵਾਸੀ ਬੇਅੰਤ ਨਗਰ ਨੂੰ ਪਟੇਲ ਨਗਰ ਬਠਿੰਡਾ ਪਾਸੋਂ ਦੋ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਸੁਖਮੰਦਰ ਸਿੰਘ ਵਲੋਂ ਤਫ਼ਤੀਸ਼ ਕਰਦੇ ਹੋਏ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਬੱਸ ਸਟੈਂਡ ਪਾਸੋਂ ਲਾਭ ਸਿੰਘ ਨਾਮੀ ਵਿਅਕਤੀ ਨੂੰ 98 ਨਸ਼ੀਲੇ ਕੈਪਸੂਲਾਂ (ਪ੍ਰੈਗਾਬਲਿਨ) ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭਰਤੀ ਇਸ਼ਤਿਹਾਰ ਜਾਰੀ ਕਰਵਾਉਣ ਲਈ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਬੱਚਿਆਂ ਨੂੰ ਖੁਆਈ ਗਈ ਐਲਬੈਂਡਾਜੋਲ ਦੀ ਗੋਲੀ
Ad Position 24