ਸਰਵਹਿੱਤਕਾਰੀ ਵਿੱਦਿਆ ਮੰਦਰ ਵਿਚ ਪੇਰੈਂਟਸ ਮੀਟਿੰਗ ਦੌਰਾਨ ਲਗਾਇਆ ਮੈਡੀਕਲ ਕੈਂਪ
ਰਾਮਪੁਰਾ ਫੂਲ, 10 ਅਗਸਤ (ਹੇਮੰਤ ਕੁਮਾਰ ਸ਼ਰਮਾ): ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀ. ਸੈ.
ਰਾਮਪੁਰਾ ਫੂਲ, 10 ਅਗਸਤ (ਹੇਮੰਤ ਕੁਮਾਰ ਸ਼ਰਮਾ): ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀ.ਸੈ. ਵਿੱਦਿਆ ਮੰਦਰ, ਰਾਮਪੁਰਾ ਫੂਲ ਵਿਖੇ ਪੇਰੈਂਟਸ ਮੀਟਿੰਗ ਦੌਰਾਨ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਬਠਿੰਡਾ ਵਲੋਂ ਜਵੈਲਰਜ਼ ਐਸੋਸੀਏਸ਼ਨ, ਰਾਮਪੁਰਾ ਫੂਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਮਾਹਿਰ ਡਾਕਟਰਾਂ ਵਲੋਂ ਸਿਹਤ ਸੰਬੰਧੀ ਸਲਾਹ ਅਤੇ ਜਾਂਚ ਦੀ ਸਹੂਲਤ ਪ੍ਰਦਾਨ ਕਰਨਾ ਸੀ। ਕੈਂਪ ਦੌਰਾਨ ਮੈਕਸ ਹਸਪਤਾਲ ਦੇ ਮਾਹਿਰ ਡਾਕਟਰਾਂ ਡਾ. ਸ਼ਿਵਰਾਜ ਸੈਣੀ (ਸਰਜੀਕਲ ਔਨਕੋਲੋਜੀ), ਡਾ. ਜਯਨ ਮਿੱਤਲ (ਬਾਲ ਰੋਗ ਮਾਹਿਰ), ਡਾ. ਸਾਹਿਲ ਅਰੋੜਾ (ਸੀਨੀਅਰ ਈ.ਐਨ.ਟੀ. ਮਾਹਿਰ) ਅਤੇ ਡਾ. ਮਨੂ ਗੁਪਤਾ (ਸੀਨੀਅਰ ਛਾਤੀ ਅਤੇ ਫੇਫੜਿਆਂ ਦੇ ਰੋਗ ਮਾਹਿਰ) ਨੇ ਲੋਕਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਦੀ ਜਾਂਚ ਕਰਕੇ ਲੋੜੀਂਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਬਾਲ ਰੋਗ, ਕੈਂਸਰ ਕੇਅਰ ਅਤੇ ਈ.ਐਨ.ਟੀ. ਸੰਬੰਧੀ ਸਲਾਹ ਮੁਫ਼ਤ ਪ੍ਰਦਾਨ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼, ਮੈਨੇਜਰ ਗੁਰਪ੍ਰੀਤ ਸਿੰਘ ਗੋਰਾ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਕੈਂਪ ਵਿਚ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਾਰੇ ਡਾਕਟਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਕੂਲ ਦੇ ਮੈਨੇਜਰ ਗੁਰਪ੍ਰੀਤ ਸਿੰਘ ਗੋਰਾ ਨੇ ਹਾਜ਼ਰ ਮਾਪਿਆਂ, ਜਵੈਲਰਜ਼ ਐਸੋਸੀਏਸ਼ਨ ਅਤੇ ਨਿਊ ਮਾਰਕੀਟ ਸੰਗਠਨ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਤੰਦਰੁਸਤ ਜੀਵਨ ਲਈ ਨਿਯਮਿਤ ਸਿਹਤ ਜਾਂਚ ਕਰਵਾਉਣਾ ਅਤੇ ਸਮੇਂ-ਸਮੇਂ ’ਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਜਾਗਰੂਕਤਾ ਪ੍ਰੋਗਰਾਮ ਸਮਾਜ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਸ ਮੌਕੇ ਜਵੈਲਰਜ਼ ਐਸੋਸੀਏਸ਼ਨ ਦੇ ਉਪ-ਪ੍ਰਧਾਨ ਬੀਰਬਲ ਸਿੰਘ, ਜਨਰਲ ਸਕੱਤਰ ਨਿਸ਼ਾਂਤ ਜੋੜਾ ਅਤੇ ਮਾਰਕੀਟ ਸੰਗਠਨ ਦੇ ਪ੍ਰਧਾਨ ਵਿਵੇਕ ਗਰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਮੈਡੀਕਲ ਕੈਂਪ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮਾਜ ਹਿੱਤ ਵਿਚ ਇੱਕ ਸ਼ਲਾਘਾਯੋਗ ਉਪਰਾਲਾ ਦੱਸਿਆ।