ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫ਼ੀਸ ‘ਤੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ-ਨੀਲ ਗਰਗ
ਬਠਿੰਡਾ, 10 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਸਪੋਕਸਪਰਸ਼ਨ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਪੰਜਾਬ ਵਿਧਾਨ ਸਭਾ ਵਿਚ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਰੈਗੂਲੇਟ ਕਰਨ ਵਾਲਾ ਮਹੱਤਵਪੂਰਨ ਬਿੱਲ ਪਾਸ ਹੋਣ ‘ਤੇ ਪੰਜਾਬ ਸਰਕਾਰ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ।
ਬਠਿੰਡਾ, 10 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਸਪੋਕਸਪਰਸ਼ਨ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਪੰਜਾਬ ਵਿਧਾਨ ਸਭਾ ਵਿਚ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਰੈਗੂਲੇਟ ਕਰਨ ਵਾਲਾ ਮਹੱਤਵਪੂਰਨ ਬਿੱਲ ਪਾਸ ਹੋਣ ‘ਤੇ ਪੰਜਾਬ ਸਰਕਾਰ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ। ਨੀਲ ਗਰਗ ਨੇ ਕਿਹਾ ਕਿ ਪੰਜਾਬ ਵਿਚ ਕਰੀਬ 7,800 ਪ੍ਰਾਈਵੇਟ ਸਕੂਲਾਂ ਵਿਚ 32 ਲੱਖ ਬੱਚੇ ਪੜ੍ਹ ਰਹੇ ਹਨ ਅਤੇ ਹਰ ਸਾਲ ਫ਼ੀਸਾਂ ਵਿਚ ਮਨਮਾਨੇ ਵਾਧੇ ਕਾਰਨ ਮਾਪਿਆਂ ‘ਤੇ ਵਿੱਤੀ ਬੋਝ ਵਧਦਾ ਰਿਹਾ ਹੈ। ਹੁਣ ਭਗਵੰਤ ਮਾਨ ਸਰਕਾਰ ਨੇ ਇਸ ਨੂੰ ਕਾਨੂੰਨੀ ਤੌਰ ‘ਤੇ ਰੈਗੂਲੇਟ ਕਰਨ ਦਾ ਫ਼ੈਸਲਾ ਮਾਪਿਆਂ ਦੇ ਹਿੱਤ ਵਿਚ ਵੱਡਾ ਕਦਮ ਹੈ।ਉਨ੍ਹਾਂ ਕਿਹਾ ਕਿ ਹੁਣ ਪ੍ਰਾਈਵੇਟ ਸਕੂਲ ਇੱਕ ਸਾਲ ਵਿਚ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕਣਗੇ। ਸਰਕਾਰ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਸਿਰਫ਼ ਫ਼ੀਸ ਨਾ ਭਰਨ ਕਾਰਨ ਕਿਸੇ ਵੀ ਬੱਚੇ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਉਸ ਨਾਲ ਕਿਸੇ ਕਿਸਮ ਦਾ ਵਿਤਕਰਾ ਕੀਤਾ ਜਾਵੇਗਾ। ਇਸੇ ਤਰ੍ਹਾਂ ਤਿੰਨ ਸਾਲ ਤੱਕ ਸਕੂਲ ਦੀ ਯੂਨੀਫ਼ਾਰਮ ਬਦਲੀ ਨਹੀਂ ਜਾ ਸਕੇਗੀ। ਇਸ ਨਾਲ ਹਰ ਸਾਲ ਮਾਪਿਆਂ ‘ਤੇ ਪੈਣ ਵਾਲੇ ਵਾਧੂ ਖ਼ਰਚ ਨੂੰ ਵੀ ਰੋਕਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਨੂੰ ਹਮੇਸ਼ਾ ਆਪਣੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਰੱਖਿਆ ਹੈ। ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ, ਸਕੂਲ ਆਫ਼ ਐਮੀਨੈਂਸ, ਆਧੁਨਿਕ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਪੂਰਨ ਸਿੱਖਿਆ ਵੱਲ ਸਰਕਾਰ ਵਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਨੀਲ ਗਰਗ ਨੇ ਕਿਹਾ ਕਿ ਇਹ ਸਿਰਫ਼ ਫ਼ੀਸਾਂ ਨੂੰ ਕੰਟਰੋਲ ਕਰਨ ਵਾ ਲਾ ਬਿੱਲ ਨਹੀਂ ਹੈ, ਇਹ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰਨ ਵਾਲਾ ਕਾਨੂੰਨ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਦੀ ਸਰਕਾਰ ਦਾ ਮਕਸਦ ਸਪੱਸ਼ਟ ਹੈ ਕਿ ਬੱਚੇ ਪੜ੍ਹਨਗੇ, ਮਾਪਿਆਂ ਦਾ ਬੋਝ ਘਟੇਗਾ, ਪਰਿਵਾਰ ਅੱਗੇ ਵਧਣਗੇ ਅਤੇ ਪੰਜਾਬ ਤਰੱਕੀ ਕਰੇਗਾ।