ਮਾਣ ਭੱਤੇ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਜੁਝਾਰੂ ਆਂਗਣਵਾੜੀ ਵਰਕਰਾਂ ਨੇ ਸਰਕਾਰ ਨੂੰ ਚੇਤਾਵਨੀ
ਭਗਤਾ ਭਾਈਕਾ, 10 ਅਗਸਤ (ਸੁਖਪਾਲ ਸਿੰਘ ਸੋਨੀ): ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਦੀ ਇੱਕ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਰੀਮਾ ਰਾਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧੇ ਦੀ ਮੰਗ ਸੀ।
ਭਗਤਾ ਭਾਈਕਾ, 10 ਅਗਸਤ (ਸੁਖਪਾਲ ਸਿੰਘ ਸੋਨੀ): ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਦੀ ਇੱਕ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਰੀਮਾ ਰਾਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧੇ ਦੀ ਮੰਗ ਸੀ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਰੀਮਾ ਰਾਣੀ ਨੇ ਦੱਸਿਆ ਕਿ 23 ਜੁਲਾਈ 2026 ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਵਾਈ ਜਾਵੇਗੀ। ਪ੍ਰੰਤੂ 15 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਗਲੇ ਹਫ਼ਤੇ ਤੱਕ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਹੀਂ ਮਿਲਦਾ ਤਾਂ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵਲੋਂ 18 ਅਗਸਤ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ, ਸਤਵੰਤ ਕੌਰ, ਜਸਵੰਤ ਕੌਰ, ਬਲਜੀਤ ਕੌਰ, ਸਰਬਜੀਤ ਕੌਰ ਮਹਿਰਾਜ, ਜਸਵੀਰ ਕੌਰ ਬਠਿੰਡਾ, ਜਸਵੀਰ ਕੌਰ ਦੂਸਹਾ, ਆਰਤੀ ਸ਼ਰਮਾ ਭਗਤਾ ਭਾਈਕਾ ਆਦਿ ਆਗੂ ਵੀ ਹਾਜ਼ਰ ਸਨ।