10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਸ਼ਾ ਮੁਕਤੀ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਭਗਤਾ ਭਾਈਕਾ, 10 ਅਗਸਤ (ਸੁਖਪਾਲ ਸਿੰਘ ਸੋਨੀ)-ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਭਗਤਾ ਭਾਈਕਾ ਵਿਖੇ ਚੇਅਰਪਰਸਨ ਡਾ.

Ad Position 21
No active advertisement
ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਭਗਤਾ ਭਾਈਕਾ ਵਿਖੇ ਨਸ਼ਿਆਂ ਖ਼ਿਲਾਫ਼ ਸੰਕਲਪ ਲੈਂਦੀਆਂ ਸਿਖਿਆਰਥਣਾਂ। ਤਸਵੀਰ : ਸੁਖਪਾਲ ਸਿੰਘ ਸੋਨੀ 11-08-2026
ਭਗਤਾ ਭਾਈਕਾ, 10 ਅਗਸਤ (ਸੁਖਪਾਲ ਸਿੰਘ ਸੋਨੀ)-ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਭਗਤਾ ਭਾਈਕਾ ਵਿਖੇ ਚੇਅਰਪਰਸਨ ਡਾ. ਪਰਨੀਤ ਕੌਰ ਦੀ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬ੍ਰਹਮਾ ਕੁਮਾਰੀ ਭੈਣ ਅਨੀਤਾ ਸੁਮਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਰਿਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਦਾ ਸੰਦੇਸ਼ ਦਿੰਦਿਆਂ ਨਸ਼ਾ ਨਾ ਕਰਨ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਲਈ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਡਾ. ਬਲਜੀਤ ਸਿੰਘ ਦਿਉਲ, ਡਾਇਰੈਕਟਰ ਗੁਰਦਿਆਲ ਸਿੰਘ ਬੁੱਟਰ, ਪ੍ਰਿੰਸੀਪਲ ਅਮਨਪ੍ਰੀਤ ਕੌਰ ਪਰਮਪਾਲ ਸਿੰਘ ਬੁੱਟਰ ਸਮੇਤ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਡੀ.ਐੱਲ.ਐੱਡ. ਦੂਜੇ ਸਾਲ ਦੇ ਨਤੀਜੇ ਵਿਚ ਫ਼ਤਿਹ ਗਰੁੱਪ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਮਾਣ ਭੱਤੇ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਜੁਝਾਰੂ ਆਂਗਣਵਾੜੀ ਵਰਕਰਾਂ ਨੇ ਸਰਕਾਰ ਨੂੰ ਚੇਤਾਵਨੀ
Ad Position 24