12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ.ਹ.ਸ. ਗੋਨਿਆਣਾ ਖ਼ੁਰਦ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ

ਗੋਨਿਆਣਾ, 11 ਅਗਸਤ (ਲਛਮਣ ਦਾਸ ਗਰਗ)-ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ‘ਰਗਬੀ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ। ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 12-08-2026
ਗੋਨਿਆਣਾ, 11 ਅਗਸਤ (ਲਛਮਣ ਦਾਸ ਗਰਗ)-ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ‘ਰਗਬੀ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ। ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਇਸੇ ਤਰ੍ਹਾਂ ਲੜਕਿਆਂ ਦੀ ਟੀਮ ਨੇ ਬਹੁਤ ਸਖ਼ਤ ਮੁਕਾਬਲਿਆਂ ’ਚੋਂ ਗੁਜ਼ਰਦਿਆਂ ਦੂਜੀ ਪੁਜ਼ੀਸ਼ਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ। ਇਸ ਮਾਣਮੱਤੀ ਪ੍ਰਾਪਤੀ ਉਪਰੰਤ ਸਕੂਲ ਦੀ ਮੁੱਖ ਅਧਿਆਪਕਾ ਲਵਲੀਨ ਰਾਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ ਗਈ ਅਤੇ ਨਾਲ ਹੀ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਡੀ. ਪੀ. ਈ. ਗੁਰਲਾਲ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਪਿੱਛੇ ਕੀਤੀ ਮਿਹਨਤ ਅਤੇ ਲਗਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਵਿਦਿਆਰਥੀਆਂ ਦੇ ਇਸ ਮੁਕਾਮ ਤੀਕ ਪਹੁੰਚਣ ਤੇ ਸਕੂਲ ਮੀਡੀਆ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਸਕੂ ਲ ਸਟਾਫ਼ ਦੇ ਆਪਸੀ ਤਾਲਮੇਲ ਅਤੇ ਗੁਰਲਾਲ ਸਿੰਘ ਡੀ.ਪੀ.ਈ ਦੀ ਸਖ਼ਤ ਮਿਹਨਤ ਸਦਕਾ ਬਹੁਤ ਹੀ ਥੋੜ੍ਹੇ ਸਮੇਂ ਵਿਚ ਵਿੱਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ‘ਰਗਬੀ’ ਲਈ ਤਿਆਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਰਾਤਨ ਮੰਦਿਰ ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ਗੂੰਜਿਆ, ਗੰਗਾਜਲ ਨਾਲ ਹੋਇਆ ਭੋਲੇਨਾਥ ਦਾ ਅਭਿਸ਼ੇਕ ਅਗਲੀ ਖ਼ਬਰ ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ ਜੱਜਲ ਵਿਚ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ
Ad Position 24