ਸੰਗਤ ਤੋਂ ਗੁੜਥੜੀ ਸੜਕ ਦੀ ਦੋ ਸਾਲਾਂ ਤੋਂ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ, ਸਰਕਾਰ ਤੋਂ ਮੁਰੰਮਤ ਦੀ ਕੀਤੀ ਮੰਗ
ਸੰਗਤ ਮੰਡੀ, 11 ਅਗਸਤ (ਸੁਖਤੇਜ ਧਾਲੀਵਾਲ) : ਪਿੰਡ ਸੰਗਤ ਕਲਾਂ ਤੋਂ ਗੁਰਥੜੀ ਪਿੰਡ ਨੂੰ ਜੋੜਦੀ ਸੜਕ ਦੀ ਲੰਮੇ ਸਮੇਂ ਤੋਂ ਬਣੀ ਹੋਈ ਖਸਤਾ ਹਾਲਤ ਕਾਰਨ ਇੱਥੋਂ ਦੀ ਗੁਜ਼ਰਨ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਏ ਅਤੇ ਟੁੱਟੇ ਹੋਏ ਹਿੱਸੇ ਆਵਾਜਾਈ ਵਿਚ ਵੱਡੀ ਰੁਕਾਵਟ ਬਣੇ ਹੋਏ ਹਨ।
ਖ
ਖਸਤਾ ਹੋਈ ਸੜਕ ਦੀ ਮੂੰਹੋਂ ਬੋਲਦੀ ਤਸਵੀਰ। ਤਸਵੀਰ : ਸੁਖਤੇਜ ਧਾਲੀਵਾਲ
12-08-2026
ਸੰਗਤ ਮੰਡੀ, 11 ਅਗਸਤ (ਸੁਖਤੇਜ ਧਾਲੀਵਾਲ) : ਪਿੰਡ ਸੰਗਤ ਕਲਾਂ ਤੋਂ ਗੁਰਥੜੀ ਪਿੰਡ ਨੂੰ ਜੋੜਦੀ ਸੜਕ ਦੀ ਲੰਮੇ ਸਮੇਂ ਤੋਂ ਬਣੀ ਹੋਈ ਖਸਤਾ ਹਾਲਤ ਕਾਰਨ ਇੱਥੋਂ ਦੀ ਗੁਜ਼ਰਨ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਏ ਅਤੇ ਟੁੱਟੇ ਹੋਏ ਹਿੱਸੇ ਆਵਾਜਾਈ ਵਿਚ ਵੱਡੀ ਰੁਕਾਵਟ ਬਣੇ ਹੋਏ ਹਨ। ਇਸ ਸੰਬੰਧੀ ਗਿਆਨ ਜੋਤੀ ਗਰਲਜ਼ ਕਾਲਜ, ਸੰਗਤ ਅਤੇ ਸੇਂਟ ਜੇਵੀਅਰਜ਼ ਈ-ਸਕੂਲ, ਸੰਗਤ ਵਲੋਂ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਜਾਣੂ ਕਰਵਾਉਂਦਿਆਂ ਸੜਕ ਦੀ ਤੁਰੰਤ ਮੁਰੰਮਤ ਅਤੇ ਸੁਧਾਰ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਕੂਲਾਂ ਅਤੇ ਕਾਲਜਾਂ ਦੇ ਆਉਣ-ਜਾਣ ਦੇ ਸਮੇਂ ਸੜਕ ਦੀ ਮਾੜੀ ਹਾਲਤ ਕਾਰਨ ਵਾਹਨ ਚਾਲਕਾਂ ਅਤੇ ਵਿਦਿਆਰਥੀਆਂ ਨੂੰ ਖ਼ਾਸ ਦਿੱਕਤ ਆਉਂਦੀ ਹੈ। ਮੀਂਹ ਪੈਣ ਸਮੇਂ ਟੋਇਆਂ ਵਿਚ ਪਾਣੀ ਭਰ ਜਾਣ ਕਾਰਨ ਸੜਕ ਦੀ ਸਥਿਤੀ ਹੋਰ ਵੀ ਖ਼ਰਾਬ ਹੋ ਜਾਂਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਕੂਲ ਅਤੇ ਕਾਲਜ ਪ੍ਰਬੰਧਕਾਂ ਸਮੇਤ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾਵੇ ਅਤੇ ਸੜਕ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।