ਟੀ.ਬੀ. ਤੋਂ ਪੀੜ੍ਤ ਅਣਪਛਾਤੇ ਨੌਜਵਾਨ ਦੀ ਮੌਤ
ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਾਜੀਰਤਨ ਰੋਡ ਦੇ ਇਕ ਬੇਹੋਸ਼ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸਹਾਰਾ ਜਨ ਸੇਵਾ ਸੰਸਥਾ ਵਲੋਂ 31 ਜੁਲਾਈ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ। ਨੌਜਵਾਨ ਐਚ ਆਈ ਵੀ ਅਤੇ ਟੀਬੀ ਤੋਂ ਪੀੜ੍ਹਤ ਸੀ।
ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਾਜੀਰਤਨ ਰੋਡ ਦੇ ਇਕ ਬੇਹੋਸ਼ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸਹਾਰਾ ਜਨ ਸੇਵਾ ਸੰਸਥਾ ਵਲੋਂ 31 ਜੁਲਾਈ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ। ਨੌਜਵਾਨ ਐਚ ਆਈ ਵੀ ਅਤੇ ਟੀਬੀ ਤੋਂ ਪੀੜ੍ਹਤ ਸੀ। ਨੌਜਵਾਨ ਦਾ 11 ਦਿਨਾਂ ਤੱਕ ਇਲਾਜ ਕੀਤਾ ਗਿਆ ਪਰ ਉਸਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਅਤੇ ਨਾ ਹੀ ਉਹ ਬੋਲਣ ਦੀ ਸਥਿਤੀ ਵਿਚ ਸੀ। ਅੱਜ ਸਵੇਰੇ ਨੌਜਵਾਨ ਦੀ ਮੌਤ ਹੋ ਗਈ ਅਤੇ ਹਲੇ ਤੱਕ ਉਸ ਦੀ ਪਹਿਚਾਣ ਨਹੀਂ ਹੋ ਸਕੀ। ਸਹਾਰਾ ਟੀਮ ਨੇ ਹਸਪਤਾਲ ਚੌਕੀ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਲਿਜਾਇਆ ਗਿਆ।