ਕਾਲਜ ’ਚ ਬੂਟੇ ਲਗਾਉਣ ਸਮੇਂ ਵਿਦਿਆਰਥਣਾਂ ਤੇ ਕਾਲਜ ਪ੍ਰਬੰਧਕ।
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ
ਤਲਵੰਡੀ ਸਾਬੋ, 11 ਅਗਸਤ (ਰਣਜੀਤ ਸਿੰਘ ਰਾਜੂ) : ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਐੱਨ. ਐੱਸ.
ਤਲਵੰਡੀ ਸਾਬੋ, 11 ਅਗਸਤ (ਰਣਜੀਤ ਸਿੰਘ ਰਾਜੂ) : ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਐੱਨ.ਐੱਸ.ਐੱਸ. ਵਿਭਾਗ ਅਤੇ ਈਕੋ ਕਲੱਬ ਵਲੋਂ ਵਾਤਾਵਰਣ ਸੰਭਾਲ, ਹਰਿਆਵਲ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥਣਾਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਵਾਤਾਵਰਣ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਹਿੱਸਾ ਹਨ। ਇਹ ਸਾਨੂੰ ਸ਼ੁੱਧ ਹਵਾ, ਛਾਂ ਅਤੇ ਜੀਵਨ ਲਈ ਲੋੜੀਂਦਾ ਕੁਦਰਤੀ ਸੰਤੁਲਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਿਤ ਦੇਖਭਾਲ ਅਤੇ ਸਾਂਭ-ਸੰਭਾਲ ਵੀ ਯਕੀਨੀ ਬਣਾਉਣੀ ਚਾਹੀਦੀ ਹੈ। ਮੁਹਿੰਮ ਦੌਰਾਨ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਈਕੋ ਕਲੱਬ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ। ਵਿਦਿਆਰਥਣਾਂ ਨੇ ਬੂਟਿਆਂ ਦੀ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਪੌਦੇ ਤੋਂ ਰੁੱਖ ਬਣਨ ਤੱਕ ਪਾਲਣ-ਪੋਸ਼ਣ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋ. ਸ਼ਾਲਿਨੀ ਸਹਿਗਲ, ਐੱਨ.ਐੱਸ.ਐੱਸ. ਵਿਭਾਗ ਅਤੇ ਈਕੋ ਕਲੱਬ ਦੇ ਇੰਚਾਰਜ ਡਾ. ਅਮਨਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਕਿਰਨ ਬਾਲਾ ਅਤੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਵਾਤਾਵਰਣ ਸੰਭਾਲ ਨਾਲ ਜੋੜਨਾ ਅਤੇ ਉਨ੍ਹਾਂ ਵਿਚ ‘ਇੱਕ ਬੂਟਾ-ਇੱਕ ਜ਼ਿੰਮੇਵਾਰੀ’ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ‘ਹਰਿਆਵਲ ਭਰਪੂਰ ਕੈਂਪਸ-ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।