ਹਰਿਦੁਆਰ ਤੋਂ ਗੰਗਾ ਜਲ ਲੈ ਕੇ ਪਰਤੇ 17 ਕਾਂਵੜੀਆਂ ਦਾ ਜ਼ੋਰਦਾਰ ਸਵਾਗਤ, ਮੰਦਰਾਂ ’ਚ ਲੱਗੀਆਂ ਰੌਣਕਾਂ
ਮਹਿਰਾਜ, 11 ਅਗਸਤ (ਸੁਖਪਾਲ ਮਹਿਰਾਜ)-ਹਰਿਦੁਆਰ ਤੋਂ ਗੰਗਾ ਜਲ ਲੈ ਕੇ ਮਹਿਰਾਜ ਪਰਤੇ 17 ਕਾਂਵੜੀਆਂ ਦਾ ਪ੍ਰਾਚੀਨ ਜੈ ਦੁਰਗਾ ਸ਼ਕਤੀ ਮੰਦਰ ਪੱਤੀ ਕਾਲਾ ਮਹਿਰਾਜ ਵਿਖੇ ਲੋਹ ਟਿੱਲਾ ਬਾਬਾ ਰੂਪ ਰਾਮ ਪ੍ਰਬੰਧਕ ਕਮੇਟੀ ਅਤੇ ਮੁੱਖ ਕੋਟਲੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਮਹਿਰਾਜ, 11 ਅਗਸਤ (ਸੁਖਪਾਲ ਮਹਿਰਾਜ)-ਹਰਿਦੁਆਰ ਤੋਂ ਗੰਗਾ ਜਲ ਲੈ ਕੇ ਮਹਿਰਾਜ ਪਰਤੇ 17 ਕਾਂਵੜੀਆਂ ਦਾ ਪ੍ਰਾਚੀਨ ਜੈ ਦੁਰਗਾ ਸ਼ਕਤੀ ਮੰਦਰ ਪੱਤੀ ਕਾਲਾ ਮਹਿਰਾਜ ਵਿਖੇ ਲੋਹ ਟਿੱਲਾ ਬਾਬਾ ਰੂਪ ਰਾਮ ਪ੍ਰਬੰਧਕ ਕਮੇਟੀ ਅਤੇ ਮੁੱਖ ਕੋਟਲੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਕਾਂਵੜੀਆਂ ਵਲੋਂ ਮੰਦਰ ਵਿਖੇ ਭੋਲੇ ਨਾਥ ਨੂੰ ਗੰਗਾ ਜਲ ਅਰਪਿਤ ਕਰਕੇ ਪੂਜਾ-ਅਰਚਨਾ ਕੀਤੀ ਗਈ ਅਤੇ ਸਮੂਹ ਸੰਗਤ ਨੇ ਭੋਲੇ ਨਾਥ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਸਮੇਤ ਸਮੁੱਚੀ ਟੀਮ ਵੀ ਹਾਜ਼ਰ ਸੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੁਨੀਸ਼ ਕੁਮਾਰ ਨੇ ਕਿਹਾ ਕਿ ਕਾਂਵੜੀਆਂ ਵਲੋਂ ਹਰਿਦੁਆਰ ਤੋਂ ਗੰਗਾ ਜਲ ਲਿਆ ਕੇ ਭੋਲੇ ਨਾਥ ਨੂੰ ਅਰਪਿਤ ਕਰਨਾ ਧਾਰਮਿਕ ਆਸਥਾ ਅਤੇ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਸੰਗਤ ਲਈ ਖੀਰ-ਪੂੜਿਆਂ ਦਾ ਭੰਡਾਰਾ ਵੀ ਵਰਤਾਇਆ ਗਿਆ। ਸਮਾਗਮ ਦੌਰਾਨ ਸ਼ਰਧਾਲੂਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹੈਪੀ ਸਿੰਗਲਾ, ਤੋਤਾ ਰਾਮ, ਰਮੇਸ਼ ਰਾਜਸਥਾਨੀ, ਪੁਜਾਰੀ ਹੇਮੰਤ ਸ਼ਰਮਾ, ਹਰਭਜਨ ਸਿੰਘ, ਦੀਪੂ ਸੇਠ, ਬਿੱਟੂ ਤਰਸੇਮ ਕਾ, ਅਮਰਿੰਦਰ ਸਿੰਘ, ਹਰਭਗਵਾਨ ਸ਼ਰਮਾ, ਸੰਦੀਪ ਸਿੰਘ ਆਦਿ ਹਾਜ਼ਰ ਸਨ।