11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਨਛੱਤਰ ਸਿੰਘ ਫੁੱਲੋ ਮਿੱਠੀ ਬੀ.ਸੀ. ਵਿੰਗ ਸਰਕਲ ਸੰਗਤ ਦੇ ਪ੍ਰਧਾਨ ਨਿਯੁਕਤ

ਸੰਗਤ ਮੰਡੀ, 11 ਅਗਸਤ (ਅੰਮ੍ਰਿਤਪਾਲ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਨਛੱਤਰ ਸਿੰਘ ਫੁੱਲੋ ਮਿੱਠੀ ਨੂੰ ਬੀ.

Ad Position 21
No active advertisement
ਅਜੀਤ ਡੈਸਕ 12-08-2026
ਸੰਗਤ ਮੰਡੀ, 11 ਅਗਸਤ (ਅੰਮ੍ਰਿਤਪਾਲ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਨਛੱਤਰ ਸਿੰਘ ਫੁੱਲੋ ਮਿੱਠੀ ਨੂੰ ਬੀ.ਸੀ. ਵਿੰਗ ਸਰਕਲ ਸੰਗਤ ਦੇ ਪ੍ਰਧਾਨ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਜੱਸਾ ਸਾਬਕਾ ਸਰਪੰਚ ਨਰਸਿੰਘ ਕਾਲੋਨੀ, ਡੂੰਮਵਾਲੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਰਚਰਨ ਸਿੰਘ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਰਵੀਪ੍ਰੀਤ ਸਿੰਘ ਸਿੱਧੂ ਤਲਵੰਡੀ ਸਾਬੋ, ਦਲਜੀਤ ਸਿੰਘ ਗੁਰੂ ਅਤੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ’ਚ ਬੀ.ਸੀ. ਵਿੰਗ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ 40 ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਨਛੱਤਰ ਸਿੰਘ ਪੁੱਤਰ ਮੇਜਰ ਸਿੰਘ ਪਿੰਡ ਫੁੱਲੋ ਮਿੱਠੀ ਨੂੰ ਸਰਕਲ ਸੰਗਤ ਦੇ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਬੀ.ਸੀ. ਵਿੰਗ ਸਰਕਲ ਸੰਗਤ ਦੇ ਨਵੇਂ ਨਿਯੁਕਤ ਪ੍ਰਧਾਨ ਡਾ. ਨਛੱਤਰ ਸਿੰਘ ਫੁੱਲੋ ਮਿੱਠੀ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਹੈ, ਕਿ ਉਹ ਪਾਰਟੀ ਵਲੋਂ ਉਨ੍ਹਾਂ ’ਤੇ ਕੀਤੇ ਭਰੋਸੇ ਉੱਪਰ ਖ਼ਰਾ ਉਤਰਨ ਦਾ ਪੂਰਾ ਯਤਨ ਕਰਨਗੇ ਅਤੇ ਪਹਿਲਾਂ ਨਾਲੋ ਵੀ ਵੱਧ ਮਿਹਨਤ ਨਾਲ ਪਾਰਟੀ ਪ੍ਰਤੀ ਸਮਰਪਿਤ ਹੋ ਕੇ ਦਿਨ-ਰਾਤ ਕੰਮ ਕਰਨਗੇ। ਡਾ. ਨਛੱਤਰ ਸਿੰਘ ਫੁੱਲੋ ਮਿੱਠੀ ਦੀ ਇਸ ਨਿਯੁਕਤੀ ’ਤੇ ਪਾਰਟੀ ਵਰਕਰਾਂ ’ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਹਰ ਮਜ਼ਦੂਰ ਪਰਿਵਾਰ ਦੇ ਸਿਰ ’ਤੇ ਛੱਤ ਜ਼ਰੂਰੀ
Ad Position 24