11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਪਤਾ ਹਸਪਤਾਲ ਵਲੋਂ ਅੱਜ ਤੋਂ 14 ਤੱਕ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਬਠਿੰਡਾ, 11 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਸਥਾਨਕ ਪਾਵਰ ਹਾਊਸ ਰੋਡ ਸਥਿਤ ਗੁਪਤਾ ਹਸਪਤਾਲ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਤਿੰਨ ਰੋਜ਼ਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 12, 13 ਅਤੇ 14 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ ਮੁਫ਼ਤ ਜਾਂਚ ਕੈਂਪ ਦਾ ਲਾਹਾ ਲੈਣ : ਡਾ. ਪਾਰੁਲ ਗੁਪਤਾ 12-08-2026
ਬਠਿੰਡਾ, 11 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਸਥਾਨਕ ਪਾਵਰ ਹਾਊਸ ਰੋਡ ਸਥਿਤ ਗੁਪਤਾ ਹਸਪਤਾਲ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਤਿੰਨ ਰੋਜ਼ਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 12, 13 ਅਤੇ 14 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਮ.ਐੱਸ. ਅਤੇ ਲੈਸਿਕ ਸਰਜਨ ਡਾ: ਪਾਰੁਲ ਗੁਪਤਾ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਚਿੱਟਾ ਮੋਤੀਆ, ਕਾਲਾ ਮੋਤੀਆ ਜਾਂ ਅੱਖਾਂ ਨਾਲ ਸਬੰਧਿਤ ਹੋਰ ਸਮੱਸਿਆਵਾਂ ਹਨ, ਉਹ ਇਸ ਕੈਂਪ ਵਿਚ ਪਹੁੰਚ ਕੇ ਮਾਹਿਰ ਡਾਕਟਰਾਂ ਦੀ ਸਲਾਹ ਲੈ ਸਕਦੇ ਹਨ। ਇਸ ਤੋਂ ਇਲਾਵਾ ਜਿਨ੍ਹਾਂ ਬੱਚਿਆਂ ਨੂੰ ਨਜ਼ਰ ਕਮਜ਼ੋਰ ਹੋਣ ਦੀ ਸਮੱਸਿਆ ਹੈ, ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ। ਡਾ: ਪਾਰੁਲ ਗੁਪਤਾ ਨੇ ਦੱਸਿਆ ਕਿ ਕੈਂਪ ਵਿਚ ਅੱਖਾਂ ਦੀ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਨੂੰ ਦਵਾਈਆਂ ’ਤੇ ਵਿਸ਼ੇਸ਼ ਛੋਟ ਵੀ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹਨ, ਇਸ ਲਈ ਅੱਖਾਂ ਨਾਲ ਸਬੰਧਿਤ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਅੱਖਾਂ ਦੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਢੁੱਕਵੀਆਂ ਸਾਵਧਾਨੀਆਂ ਵਰਤਣ ਅਤੇ ਨਿਯਮਤ ਤੌਰ ’ਤੇ ਅੱਖਾਂ ਦੀ ਜਾਂਚ ਕਰਵਾਉਣ। ਉਨ੍ਹਾਂ ਅੱਖਾਂ ਦੀ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਲੋਕਾਂ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਨਜ਼ਰ ਦੀ ਜਾਂਚ ਲਈ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਹੁਣ ਕੇਵਲ ਸ਼ਹਿਰਾਂ ਦੀ ਪਾਰਟੀ ਨਹੀਂ, ਬਲਕਿ ਪਿੰਡਾਂ ਦੀ ਪਾਰਟੀ ਵੀ ਬਣ ਗਈ ਹੈ -ਦਿਆਲ ਸੋਢੀ ਅਗਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ
Ad Position 24