11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭਾਜਪਾ ਹੁਣ ਕੇਵਲ ਸ਼ਹਿਰਾਂ ਦੀ ਪਾਰਟੀ ਨਹੀਂ, ਬਲਕਿ ਪਿੰਡਾਂ ਦੀ ਪਾਰਟੀ ਵੀ ਬਣ ਗਈ ਹੈ -ਦਿਆਲ ਸੋਢੀ

ਚਾਉਕੇ, 11 ਅਗਸਤ (ਮਨਜੀਤ ਸਿੰਘ ਘੜੈਲੀ) : ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਬੱਲ੍ਹੋ ਵਿਖੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਅਤੇ ਚਾਉਕੇ ਸਰਕਲ ਦੇ ਪ੍ਰਧਾਨ ਅਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਲਗਭਗ ਦਸ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਬੋਲਦਿਆਂ ਦਿਆਲ ਸੋਢੀ ਨੇ ਕਿਹਾ ਹੁਣ ਸ਼ਹਿਰਾਂ ਦੇ ਨਾਲ ਨਾਲ ਭਾਜਪਾ ਦੀ ਪਿੰਡਾਂ ’ਚ ਵੀ ਸਥਿਤੀ ਮਜ਼ਬੂਤ ਹੋਈ ਹੈ ਅਤੇ ਲੋਕਾਂ ਦਾ ਭਾਜਪਾ ’ਚ ਵਿਸ਼ਵਾਸ ਬਣਿਆ ਹੈ, ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ’ਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 12-08-2026
ਚਾਉਕੇ, 11 ਅਗਸਤ (ਮਨਜੀਤ ਸਿੰਘ ਘੜੈਲੀ) : ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਬੱਲ੍ਹੋ ਵਿਖੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਅਤੇ ਚਾਉਕੇ ਸਰਕਲ ਦੇ ਪ੍ਰਧਾਨ ਅਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਲਗਭਗ ਦਸ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਬੋਲਦਿਆਂ ਦਿਆਲ ਸੋਢੀ ਨੇ ਕਿਹਾ ਹੁਣ ਸ਼ਹਿਰਾਂ ਦੇ ਨਾਲ ਨਾਲ ਭਾਜਪਾ ਦੀ ਪਿੰਡਾਂ ’ਚ ਵੀ ਸਥਿਤੀ ਮਜ਼ਬੂਤ ਹੋਈ ਹੈ ਅਤੇ ਲੋਕਾਂ ਦਾ ਭਾਜਪਾ ’ਚ ਵਿਸ਼ਵਾਸ ਬਣਿਆ ਹੈ, ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ’ਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰ ਆਉਣ ਤੇ ਜਿਹੜੇ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ, ਉਨ੍ਹਾਂ ਸੂਬਿਆਂ ਦੀ ਤਰ੍ਹਾਂ ਮਿਲਣ ਵਾਲੀਆਂ ਸਹੂਲਤਾਂ ਨੂੰ ਪੰਜਾਬ ’ਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਕੇਵਲ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੀ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਆ ਸਕਦੀ ਹੈ। ਇਸ ਮੌਕੇ ’ਤੇ ਭਾਜਪਾ ਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਰਕਲ ਦੇ ਪ੍ਰਧਾਨ ਅਮਨਦੀਪ ਸਿੰਘ ਵਲੋਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ਮੋਰਚਾ, ਸਰਕਲ ਚਾਉਕੇ ਦੇ ਮੀਤ ਪ੍ਰਧਾਨ ਧੰਨਰਾਜ ਸ਼ਰਮਾ, ਬੀਰਬਲ ਸਿੰਘ, ਮਹਿੰਦਰ ਸਿੰਘ ਅਤੇ ਮਹਿਲਾ ਮੋਰਚਾ ਦੀ ਸਰਕਲ ਪ੍ਰਧਾਨ ਸਰਬਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਣਾ ਦੇਵੀ ਦਰਬਾਰ ਲਈ ਲੰਗਰ ਦੇ ਟਰੱਕ ਨੂੰ ਵਿਧਾਇਕ ਬਲਕਾਰ ਸਿੱਧੂ ਨੇ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਗੁਪਤਾ ਹਸਪਤਾਲ ਵਲੋਂ ਅੱਜ ਤੋਂ 14 ਤੱਕ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24