ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸਾਵਨ ਦਾ ਤਿਉਹਾਰ ਮਨਾਇਆ
ਕੋਟਫੱਤਾ, 12 ਅਗਸਤ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਯੋਗ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਵਿੰਗ ਦੇ ਐਕਟਿਵੀ ਇੰਚਾਰਜ ਰਜਿੰਦਰ ਕੌਰ, ਜੁਪਿੰਦਰ ਕੌਰ ਢਿੱਲੋਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ।
ਕੋਟਫੱਤਾ, 12 ਅਗਸਤ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਯੋਗ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਵਿੰਗ ਦੇ ਐਕਟਿਵੀ ਇੰਚਾਰਜ ਰਜਿੰਦਰ ਕੌਰ, ਜੁਪਿੰਦਰ ਕੌਰ ਢਿੱਲੋਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਨੰਨੇ ਮੁੰਨ੍ਹੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਹਿਨ ਕੇ ਗਿੱਧਾ, ਬੋਲੀਆਂ ਅਤੇ ਲੋਕ-ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਲੋਂ ਸਾਵਣ ਮਹੀਨੇ ਨਾਲ ਸਬੰਧਿਤ ਵੱਖ-ਵੱਖ ਪਕਵਾਨ ਵੀ ਲਿਆਂਦੇ ਗਏ। ਸਕੂਲ ਵਿਚ ਪੰਜਾਬੀ ਲੋਕ-ਵਿਰਸੇ ਅਤੇ ਸੱਭਿਆਚਾਰਕ ਪਰੰਪਰਾਵਾਂ ਦੀ ਝਲਕ ਵੀ ਦੇਖਣ ਨੂੰ ਮਿਲੀ। ਸਕੂਲ ਦੇ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿਚ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਵਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਾਵਣ ਮਹੀਨੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਖੁਸ਼ੀ, ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰ ਦੀ ਮਹਿਕ ਨਾਲ ਯਾਦਗਾਰ ਬਣ ਗਿਆ।