13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮਹਿਰਾਜ, 12 ਅਗਸਤ (ਸੁਖਪਾਲ ਮਹਿਰਾਜ)-ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਡਾਇਰੈਕਟਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੇਂਦਰ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਵਿਚ ਸਿਖਲਾਈ ਲੈ ਰਹੀਆਂ ਲੜਕੀਆਂ ਨੇ ਸੱਭਿਆਚਾਰਕ ਬੋਲੀਆਂ ਪਾ ਕੇ ਖੂਬ ਧਮਾਲ ਪਾਈ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ।

Ad Position 21
No active advertisement
ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਤੀਆਂ ਦੇ ਤਿਉਹਾਰ ਮੌਕੇ ਸੱਭਿਆਚਾਰਕ ਬੋਲੀਆਂ ਪਾ ਕੇ ਖ਼ੁਸ਼ੀ ਸਾਂਝੀ ਕਰਦੀਆਂ ਹੋਈਆਂ ਸਿਖਲਾਈ ਲੈ ਰਹੀਆਂ ਲੜਕੀਆਂ। ਤਸਵੀਰ : ਸੁਖਪਾਲ ਮਹਿਰਾਜ 13-08-2026
ਮਹਿਰਾਜ, 12 ਅਗਸਤ (ਸੁਖਪਾਲ ਮਹਿਰਾਜ)-ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਡਾਇਰੈਕਟਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੇਂਦਰ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਵਿਚ ਸਿਖਲਾਈ ਲੈ ਰਹੀਆਂ ਲੜਕੀਆਂ ਨੇ ਸੱਭਿਆਚਾਰਕ ਬੋਲੀਆਂ ਪਾ ਕੇ ਖੂਬ ਧਮਾਲ ਪਾਈ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ। ਇਸ ਮੌਕੇ ਡਾਇਰੈਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਰਵਾਇਤੀ ਤਿਉਹਾਰ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਿਖਲਾਈ ਕੇਂਦਰ ਵਲੋਂ ਨੌਜਵਾਨਾਂ, ਕਿਸਾਨਾਂ ਅਤੇ ਖ਼ਾਸ ਕਰਕੇ ਲੜਕੀਆਂ ਨੂੰ ਰੁਜ਼ਗਾਰ ਮੁਖੀ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਵਿਖੇ ਲੜਕੇ ਅਤੇ ਲੜਕੀਆਂ ਲਈ 3 ਮਹੀਨੇ ਦਾ ਮੁਫ਼ਤ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਜਾਬੀ ਅਤੇ ਅੰਗਰੇਜ਼ੀ ਟਾਈਪਿੰਗ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ। ਕਿਸਾਨਾਂ ਨੂੰ ਖੇਤੀਬਾੜੀ ਸਹਾਇਕ ਧੰਦਿਆਂ, ਖੇਤੀ ਮਸ਼ੀਨਰੀ, ਫ਼ਸਲਾਂ ਦੇ ਬੀਜਾਂ ਤੇ ਬਿਮਾਰੀਆਂ ਅਤੇ ਨੈੱਟ ਹਾਊਸ ਸੰਬੰਧੀ ਜਾਣਕਾਰੀ ਦੇਣ ਦੇ ਨਾਲ ਕਿਸਾਨ ਮੇਲਿਆਂ ਲਈ ਮੁਫ਼ਤ ਬੱਸ ਸੇਵਾ ਅਤੇ ਪਸ਼ੂਆਂ ਦੇ ਇਲਾਜ ਲਈ ਮੁਫ਼ਤ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਲਈ ਸਿਲਾਈ-ਕਟਾਈ, ਘੱਗਰੇ ਬਣਾਉਣ, ਫ਼ੈਸ਼ਨ ਡਿਜ਼ਾਈਨਿੰਗ, ਬਿਊਟੀ ਪਾਰਲਰ, ਕੁਕਿੰਗ, ਆਚਾਰ ਬਣਾਉਣ, ਪੇਂਟਿੰਗ ਅਤੇ ਬੈਗ ਬਣਾਉਣ ਸਮੇਤ ਵੱਖ-ਵੱਖ ਮੁਫ਼ਤ ਸਿਖਲਾਈ ਕੈਂਪ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਿਤ ਟਰੈਕਟਰ, ਕੰਬਾਈਨ ਅਤੇ ਖੇਤੀ ਸੰਦਾਂ ਲਈ ਲੋਨ ਅਤੇ ਡੇਅਰੀ ਸੰਬੰਧੀ ਇੱਕ ਲੱਖ ਰੁਪਏ ਤੱਕ ਦੇ ਬਿਨਾਂ ਸਕਿਉਰਿਟੀ ਲੋਨ ਦੀ ਸਹੂਲਤ ਵੀ ਉਪਲਬਧ ਕਰਵਾਈ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ 108.50 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸਾਵਨ ਦਾ ਤਿਉਹਾਰ ਮਨਾਇਆ
Ad Position 24