ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ 108.50 ਗ੍ਰਾਮ ਹੈਰੋਇਨ ਬਰਾਮਦ
ਬਠਿੰਡਾ, 12 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 108. 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਬਠਿੰਡਾ, 12 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 108.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿਚ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਗੋਰਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਭਾਗੂ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 102 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਮਨ ਸਿੰਘ ਵਾਸੀ ਕੱਚਾ ਧੋਬੀਆਣਾ ਰੋਡ ਵਜੋਂ ਹੋਈ ਹੈ, ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਅਨੁਸਾਰ ਥਾਣਾ ਕੈਨਾਲ ਕਲੋਨੀ ਪੁਲਿਸ ਪਾਰਟੀ ਵਲੋਂ ਵਿਵਨ ਰਿਜ਼ੋਰਟ ਬਠਿੰਡਾ ਪਾਸੋਂ ਸਾਹਿਬਦੀਪ ਸਿੰਘ ਵਾਸੀ ਬੀੜ ਤਲਾਬ ਬਠਿੰਡਾ ਨੂੰ 6.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।