14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ

ਤਲਵੰਡੀ ਸਾਬੋ, 13 ਅਗਸਤ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ‘ਚੋਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਦੱਸਿਆ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਅੰਡਰ-17 ਲੜਕੀਆਂ ਦੀ ਟੀਮ ਨੇ ਰਗਬੀ ਖੇਡ ਵਿਚ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਅਤੇ ਅੰਡਰ 14 ਲੜਕਿਆਂ ਨੇ ਰਗਬੀ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 14-08-2026
ਤਲਵੰਡੀ ਸਾਬੋ, 13 ਅਗਸਤ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ‘ਚੋਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਦੱਸਿਆ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਅੰਡਰ-17 ਲੜਕੀਆਂ ਦੀ ਟੀਮ ਨੇ ਰਗਬੀ ਖੇਡ ਵਿਚ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਅਤੇ ਅੰਡਰ 14 ਲੜਕਿਆਂ ਨੇ ਰਗਬੀ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।ਖੇਡ ਮੁਕਾਬਲਿਆਂ ਵਿਚ ਖ਼ੁਸ਼ਦੀਪ ਕੌਰ ਜਮਾਤ ਬਾਰ੍ਹਵੀਂ, ਮੰਨਤਵੀਰ ਕੌਰ, ਦਿਲਜੋਤ ਕੌਰ ਜਮਾਤ ਗਿਆਰ੍ਹਵੀਂ, ਸਹਿਜਪ੍ਰੀਤ ਕੌਰ, ਲਵਪ੍ਰੀਤ ਕੌਰ, ਗੁਰਮਨ ਕੌਰ, ਜਸਮੀਨ ਕੌਰ ਜਮਾਤ ਦਸਵੀਂ, ਖੁਸ਼ਮਨ ਕੌਰ, ਏਕਮਨੂਰ ਕੌਰ, ਪਾਇਲ, ਸਾਧਨਾ ਅਤੇ ਖੁਸ਼ਵੀਰ ਕੌਰ ਜਮਾਤ ਨੌਵੀਂ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ। ਜੇਤੂ ਵਿਦਿਆਰਥਣਾਂ ਦਾ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨੂੰ ਗਰਗ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਸਕੂਲ ਦੇ ਚੇਅਰਮੈਨ ਵਿਨੋਦ ਖੁਰਾਣਾ, ਸਕੂਲ ਕਮੇਟੀ ਦੇ ਪ੍ਰਧਾਨ ਲਗਨ ਖੁਰਾਣਾ ਅਤੇ ਪ੍ਰਿੰਸੀਪਲ ਮੀਨੂੰ ਗਰਗ ਨੇ ਡੀ.ਪੀ ਸੋਹਿਲਦੀਪ ਸਿੰਘ ਅਤੇ ਸਮੂਹ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਣ ਵਾਲੇ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਅਗਰਵਾਲ ਸੰਸਥਾਵਾਂ ਦੇ ਅਹੁਦੇਦਾਰ ਤੇ ਮੈਂਬਰ। ਅਗਰਵਾਲ ਸੰਸਥਾਵਾਂ ਦੇ ਅਹੁਦੇਦਾਰ... ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਰਾਸ਼ਟਰ ਨਿਰਮਾਣ ਵਿਚ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ
Ad Position 24