ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਤਿਰੰਗਾ
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬਠਿੰਡਾ ਵਿਚ 15 ਅਗਸਤ ਮੌਕੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ ਹੈ।
ਸ਼
ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ। ਤਸਵੀਰ : ਲਵਲੀ
14-08-2026
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬਠਿੰਡਾ ਵਿਚ 15 ਅਗਸਤ ਮੌਕੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਪਰੇਡ ਦਾ ਵੀ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਐੱਸ.ਐੱਸ.ਪੀ. ਡਾ. ਜਯੋਤੀ ਯਾਦਵ ਬੈਂਸ ਵੀ ਮੌਜੂਦ ਰਹੇ। ਰਿਹਰਸਲ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ ਵਿੰਗ, ਪੰਜਾਬ ਹੋਮ ਗਾਰਡਜ਼, ਸਿਵਲ ਡਿਫੈਂਸ, ਐੱਨ.ਸੀ.ਸੀ., ਸਕਾਊਟ-ਗਾਈਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੁਕੜੀਆਂ ਨੇ ਪਰੇਡ ਵਿਚ ਹਿੱਸਾ ਲਿਆ। ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰਿਹਰਸਲ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆ ਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ, ਐੱਸ.ਡੀ.ਐੱਮ. ਬਠਿੰਡਾ ਅਮਨਦੀਪ ਸਿੰਘ ਮਾਵੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। (ਸੰਬੰਧਿਤ ਖਬਰ ਨਾਲ ਤਸਵੀਰਾਂ ਸਫਾ ਨੰ. 7 ’ਤੇ)