14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਲਕਾਰ ਸਿੰਘ ਬਰਾੜ, ਮੋਹਿਤ ਗੁਪਤਾ, ਇਕਬਾਲ ਸਿੰਘ ਬਬਲੀ ਢਿੱਲੋਂ, ਜਗਸੀਰ ਸਿੰਘ ਜੱਗਾ ਤੇ ਸੁਸ਼ੀਲ ਕੁਮਾਰ ਗੋਲਡੀ। ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਕਰੜੀ ਨਿੰਦਾ ਕਿਹਾ , ਇਹ ਸਿਰਫ਼ ਇਕ ਵਿਅਕਤੀ ਉੱਤੇ ਨਹੀਂ , ਸਗੋਂ ਪੰਥ ‘ ਤੇ ਹਮਲਾ ਹੈ , ਸਾਜ਼ਿਸ਼ ਦੇ ਪਿੱਛੇ ਦੀਆਂ ਤਾਕਤਾਂ ਬੇਨਕਾਬ ਕਰਨ ਦੀ ਮੰਗ

ਬਠਿੰਡਾ , 13 ਅਗਸਤ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ‘ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨੇੜੇ ਕਿਰਚ ਨਾਲ ਹੋਏ ਹਮਲੇ ਦੀ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੀ ਜਥੇਬੰਦੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ । ਇਸ ਮੌਕੇ ਸਾਬਕਾ ਕੈਬਿਨਟ ਮੰਤਰੀ ਸਿਕੰਦਰ ਸਿੰਘ ਮਲੂਕਾ , ਸਾਬਕਾ ਕੈਬਿਨਟ ਮੰਤਰੀ ਜਨਮੇਜਾ ਸਿੰਘ ਸੇਖੋਂ , ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ , ਗੁਰਚਰਨ ਸਿੰਘ ਓ .

Ad Position 21
No active advertisement
ਅਜੀਤ ਡੈਸਕ 14-08-2026
ਬਠਿੰਡਾ , 13 ਅਗਸਤ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ‘ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨੇੜੇ ਕਿਰਚ ਨਾਲ ਹੋਏ ਹਮਲੇ ਦੀ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੀ ਜਥੇਬੰਦੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ । ਇਸ ਮੌਕੇ ਸਾਬਕਾ ਕੈਬਿਨਟ ਮੰਤਰੀ ਸਿਕੰਦਰ ਸਿੰਘ ਮਲੂਕਾ , ਸਾਬਕਾ ਕੈਬਿਨਟ ਮੰਤਰੀ ਜਨਮੇਜਾ ਸਿੰਘ ਸੇਖੋਂ , ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ , ਗੁਰਚਰਨ ਸਿੰਘ ਓ . ਐਸ . ਡੀ ., ਹਲਕਾ ਇੰਚਾਰਜ ਤਲਵੰਡੀ ਸਾਬੋ ਰਵੀਪ੍ਰੀਤ ਸਿੰਘ ਸਿੱਧੂ , ਸੀਨੀਅਰ ਅਕਾਲੀ ਆਗੂ ਬਲਕਾਰ ਸਿੰਘ ਬਰਾੜ , ਸੀਨੀਅਰ ਨੇਤਾ ਮੋਹਿਤ ਗੁਪਤਾ , ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ , ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ , ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ , ਪੀਏਸੀ ਮੈਂਬਰ ਦਲਜੀਤ ਸਿੰਘ ਬਰਾੜ , ਪੀ . ਏ . ਸੀ . ਮੈਂਬਰ ਨਿਰਮਲ ਸਿੰਘ ਸੰਧੂ ਡਾਕਟਰ ਓਮ ਪ੍ਰਕਾਸ਼ ਸ਼ਰਮਾ ਮੀਡੀਆ ਸਲਾਹਕਾਰ , ਮੁੱਖ ਬੁਲਾਰਾ ਚਮਕੌਰ ਸਿੰਘ ਮਾਨ , ਹਰਿੰਦਰ ਸਿੰਘ ਹਿੰਦਾ ਮਹਿਰਾਜ , ਸੰਦੀਪ ਸਿੰਘ ਬਾਠ ਗਿੱਲ ਕਲਾਂ ਨੇ ਸਾਂਝੇ ਬਿਆਨ ਵਿਚ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ । ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ । ਜ਼ਿਲ੍ਹਾ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਹਮਲਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ ਤੇ ਨਹੀਂ , ਸਗੋਂ ਸਮੂਹ ਸਿੱਖ ਪੰਥ ਦੀਆਂ ਭਾਵਨਾਵਾਂ ਅਤੇ ਅਸਮਿਤਾ ‘ ਤੇ ਕੀਤਾ ਗਿਆ ਹਮਲਾ ਹੈ । ਉਨ੍ਹਾਂ ਕਿਹਾ ਕਿ ਭਾਵੇਂ ਨਿਹੰਗ ਸਿੰਘ ਦੇ ਬਾਣੇ ਵਿਚ ਮੌਜੂਦ ਹਮਲਾਵਰ ਨੂੰ ਪੁਲਿਸ ਨੇ ਤੁਰੰਤ ਕਾਬੂ ਕਰ ਲਿਆ ਹੈ , ਪਰ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ । ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਮਲਾਵਰ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਇਸ ਹਮਲੇ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਅਤੇ ਸੰਭਾਵਿਤ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ ਤੇ ਇਹ ਦੂਜੀ ਵਾਰ ਹਮਲਾ ਹੋਣਾ ਸੁਰੱਖਿਆ ਪ੍ਰਬੰਧਾਂ ‘ ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਆਗੂਆਂ ਨੇ ਕਿਹਾ ਕਿ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ । ਉਨ੍ਹਾਂ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹਰਦਿਆਲ ਸਿੰਘ ਮਿੱਠੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਹਲਕਾ ਮੌੜ ਦੇ ਅਕਾਲੀ ਵਰਕਰਾ... ਅਗਲੀ ਖ਼ਬਰ ਨਥਾਣਾ ਦੇ ਜੰਮਪਲ ਖੇਤੀ ਵਿਗਿਆਨੀ ਨੂੰ ਕੌਮਾਂਤਰੀ ਸੰਸਥਾ ਲਈ ਚੁਣਿਆ
Ad Position 24